1.8 C
Toronto
Thursday, November 27, 2025
spot_img
Homeਪੰਜਾਬਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ

ਅਮਿਤ ਸ਼ਾਹ ਨੇ ਟਵੀਟ ਕਰਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੀ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖ ਸੰਗਤਾਂ ਵਿਚ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਛਾ ਗਏ ਜਦੋਂ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਦੁਨੀਆ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਧੂਮ ਧਾਮ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਲਈ ਰਜਿਸਟ੍ਰੇਸ਼ਨ ਵੀ 17 ਨਵੰਬਰ ਭਲਕੇ ਤੋਂ ਹੀ ਸ਼ੁਰੂ ਹੋ ਜਾਵੇਗੀ। ਸਿੱਖ ਸ਼ਰਧਾਲੂਆਂ ਦੇ ਪਹਿਲੇ ਜਥੇ ’ਚ 250 ਸ਼ਰਧਾਲੂ ਪਾਕਿਸਤਾਨ ਜਾਣਗੇ। ਤੁਹਾਨੂੰ ਦੱਸ ਦੇਈਏ ਕਿ 9 ਨਵੰਬਰ 2019 ਨੂੰ ਲੱਖਾਂ ਸੰਗਤਾਂ ਦੀ ਅਰਦਾਸ ਸਦਕਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿਆ ਸੀ, ਜਿਸ ਤੋਂ ਬਾਅਦ ਸੰਗਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸ਼ੁਰੂ ਕਰ ਦਿੱਤਾ ਸੀ ਪ੍ਰੰਤੂ ਦੁਨੀਆ ਭਰ ’ਚ ਫੈਲੀ ਕਰੋਨਾ ਮਹਾਂਮਾਰੀ ਦੇ ਚਲਦਿਆਂ 15 ਮਾਰਚ 2020 ਨੂੰ ਲਾਂਘਾ ਮੁੜ ਬੰਦ ਕਰ ਦਿੱਤਾ ਗਿਆ ਸੀ। ਲਾਂਘੇ ਨੂੰ ਮੁੜ ਖੁੱਲ੍ਹਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਤੋਂ ਇਲਾਵਾ ਲੰਘੇ ਦਿਨੀਂ ਪੰਜਾਬ ਭਾਜਪਾ ਦੇ ਵੀ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਅਪੀਲ ਕੀਤੀ ਸੀ।

 

RELATED ARTICLES
POPULAR POSTS