Breaking News
Home / ਪੰਜਾਬ / ਮਜੀਠੀਆ ਨੇ ਚੰਨੀ ਨੂੰ ਕੀਤਾ ਚੈਲੰਜ

ਮਜੀਠੀਆ ਨੇ ਚੰਨੀ ਨੂੰ ਕੀਤਾ ਚੈਲੰਜ

ਕਿਹਾ, ਮੁੱਖ ਮੰਤਰੀ ਦੱਸਣ ਕਿ ਕਿਹੜੇ ਬਿਜਲੀ ਸਮਝੌਤੇ ਰੱਦ ਕੀਤੇ?
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਮਜੀਠੀਆ ਨੇ ਕਿਹਾ ਕਿ ਚੰਨੀ ਸਰਕਾਰ ਦੱਸੇ ਕਿ ਉਨ੍ਹਾਂ ਕਿਹੜੇ ਬਿਜਲੀ ਸਮਝੌਤੇ ਰੱਦ ਕੀਤੇ ਹਨ। ਪੰਜਾਬ ਸਰਕਾਰ ਨੇ ਮਹਿਜ਼ ਵਾਈਟ ਪੇਪਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਝੂਠ ਬੋਲਣ ਤੋਂ ਇਲਾਵਾ ਹੋਰ ਕੁਝ ਨਹੀਂ ਬੋਲ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਚੰਨੀ ਨੂੰ ਚੈਲੰਜ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਕ ਵੀ ਸੋਲਰ ਦੀ ਪੇਮੈਂਟ ਕੀਤੀ ਹੈ, ਤਾਂ ਉਹ ਸਾਬਤ ਕਰਕੇ ਦਿਖਾਉਣ। ਮਜੀਠੀਆ ਨੇ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਮੈਂ ਵਿਧਾਨ ਸਭਾ ਵਿਚੋਂ ਅਸਤੀਫਾ ਦੇ ਦਿਆਂਗਾ ਅਤੇ ਚੋਣ ਨਹੀਂ ਲੜਾਂਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਇਹ ਸੱਚ ਨਹੀਂ ਹੈ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੀ ਤਾਕਤ ਹੀ ਨਹੀਂ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …