Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਜਾਂਚ ਦੀ ਨਿਗਰਾਨੀ ਕਰਨਗੇ ਜਸਟਿਸ ਰਾਕੇਸ਼ ਕੁਮਾਰ ਜੈਨ

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਜਾਂਚ ਦੀ ਨਿਗਰਾਨੀ ਕਰਨਗੇ ਜਸਟਿਸ ਰਾਕੇਸ਼ ਕੁਮਾਰ ਜੈਨ

ਜਾਂਚ ਟੀਮ ’ਚ ਇਕ ਮਹਿਲਾ ਆਈਪੀਐਸ ਨੂੰ ਵੀ ਕਰੋ ਸ਼ਾਮਲ : ਸੁਪਰੀਮ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਿਚ ਅੱਜ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾਇਰਡ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਯੂਪੀ ਸਰਕਾਰ ਨੂੰ ਇਕ ਮਹਿਲਾ ਆਈਪੀਐਸ ਪੁਲਿਸ ਅਧਿਕਾਰੀ ਸਣੇ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਵਿਸ਼ੇਸ਼ ਜਾਂਚ ਟੀਮ ਵਿਚ ਸ਼ਾਮਲ ਕਰਨ ਲਈ ਕਿਹਾ ਗਿਆ। ਅਦਾਲਤ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਜਸਟਿਸ ਜੈਨ ਦੀ ਦੇਖ ਰੇਖ ਵਿਚ ਆਪਣੀ ਜਾਂਚ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਲੰਘੇ ਮਹੀਨੇ ਤਿੰਨ ਅਕਤੂਬਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਸੀ, ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਏ ਸੀ ਅਤੇ ਬਾਅਦ ਵਿਚ ਹੋਈ ਹਿੰਸਾ ਦੌਰਾਨ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …