ਅਸੀਂ ਉਸ ਧਰਤੀ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ ਖੇਤੀ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕੀਤਾ ਹੈ। ਭਗਵੰਤ ਨੇ ਕਿਹਾ ਕਿ 19 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਆਪ ਦਾ ਵਫ਼ਦ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕਰੇਗਾ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 16 ਸਾਲ ਆਪਣੇ ਹੱਥੀਂ ਖੇਤੀ ਕੀਤੀ ਅਤੇ ਲੋਕਾਂ ਨੂੰ ਕਿਰਤ ਕਰਨ ਦਾ ਸੰਦੇਸ਼ ਦਿੱਤਾ, ਅਸੀਂ ਉਥੋਂ ਉਸ ਪਵਿੱਤਰ ਧਰਤੀ ਦੀ ਮਿੱਟੀ ਆਪਣੇ ਨਾਲ ਲੈ ਕੇ ਆਵਾਂਗੇ।
Check Also
‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ ਹਾਸਲ
ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਚੱਬੇਵਾਲ/ਬਿਊਰੋ ਨਿਊਜ਼ : …