ਜੰਮੂ-ਕਸ਼ਮੀਰ ਦੇ ਕਈ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ’ਚ ਮਹੱਤਵਪੂਰਨ ਘਟਨਾਕ੍ਰਮ ਦੇ ਚਲਦਿਆਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਅਜ਼ਾਦ ਦੇ ਧੜੇ ਨਾਲ ਸਬੰਧਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ਾ ਦੇਣ ਵਾਲੇ ਆਗੂਆਂ ਨੇ ਸੂਬਾ ਪ੍ਰਧਾਨ ਜੀ ਏ ਮੀਰ ’ਤੇ ਕਈ ਤਰ੍ਹਾਂ ਗੰਭੀਰ ਆਰੋਪ ਲਗਾਏ। ਉਨ੍ਹਾਂ ਆਪਣੇ ਅਸਤੀਫ਼ੇ ’ਚ ਲਿਖਿਆ ਕਿ ਮੀਰ ਦੀ ਅਗਵਾਈ ’ਚ ਪਾਰਟੀ ਲਗਾਤਾਰ ਪਿਛੜਦੀ ਜਾ ਰਹੀ ਹੈ, ਜਿਸ ਕਾਰਨ ਉਹ ਆਪਣੇ ਅਹੁਦੇ ਛੱਡ ਰਹੇ ਹਨ। ਅਸਤੀਫ਼ਾ ਦੇਣ ਵਾਲਿਆਂ ’ਚ ਚਾਰ ਸਾਬਕਾ ਮੰਤਰੀ ਅਤੇ ਤਿੰਨ ਵਿਧਾਇਕ ਵੀ ਸ਼ਾਮਲ ਹਨ। ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਭੇਜ ਦਿੱਤੀ ਗਈ ਹੈ। ਅਸਤੀਫ਼ਾ ਦੇਣ ਵਾਲਿਆਂ ’ਚ ਜੀ ਐਮ ਸਰੂਰੀ, ਜੁਗਲ ਕਿਸ਼ਰੋ ਸ਼ਰਮਾ, ਵਿਕਾਰ ਰਸੂਲ, ਮਨੋਹਰ ਲਾਲ ਸ਼ਰਮਾ, ਗੁਨਾਮ ਨਬੀ ਮੋਂਗਾ, ਨਰੇਸ਼ ਗੁਪਤਾ, ਸੁਭਾਸ਼ ਗੁਪਤਾ, ਅਮੀਨ ਭੱਟ, ਅਨਵਰ ਭੱਟ, ਇਨਾਇਤ ਅਲੀ ਅਤੇ ਹੋਰ ਕਈ ਆਗੂ ਸ਼ਾਮਲ ਹਨ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …