ਕਿਹਾ, ਕਿਸਾਨਾਂ ਦੀਆਂ ਅਜੇ ਬਹੁਤ ਸਾਰੀਆਂ ਮੰਗਾਂ ਬਾਕੀ
ਚੰਡੀਗੜ੍ਹ/ਬਿਊਰੋ ਨਿਊਜ਼
32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚੰਡੀਗੜ੍ਹ ਵਿਚ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਭਾਵੇਂ ਬਹੁਤੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਸਹਿਮਤ ਹੋ ਗਏ ਹਨ, ਪਰ ਅਜੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜੋ ਮੰਨੀਆਂ ਨਹੀਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਮੰਗਾਂ ਲਾਗੂ ਹੋਣਗੀਆਂ ਉਦੋਂ ਹੀ ਉਹ ਸੰਤੁਸ਼ਟ ਹੋਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦਾ ਮਸਲਾ ਅਜੇ ਹੱਲ ਨਹੀਂ ਹੋਇਆ ਤੇ ਅਗਲੇ ਹਫ਼ਤੇ ਮੁੱਖ ਮੰਤਰੀ ਨਾਲ ਇਕ ਹੋਰ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਆੜ੍ਹਤੀਆਂ ਦਾ ਕਰਜ਼ਾ ਮਿਲਾ ਕੇ ਇੱਕ ਲੱਖ ਪੱਚੀ ਹਜ਼ਾਰ ਕਰੋੜ ਰੁਪਏ ਦਾ ਹੈ ਅਤੇ ਕਿਸਾਨਾਂ ਦਾ ਜੋ ਕਰਜ਼ਾ ਮੁਆਫ਼ ਕੀਤਾ ਗਿਆ ਹੈ ਉਹ ਆਟੇ ਵਿੱਚ ਲੂਣ ਦੇ ਬਰਾਬਰ ਹੈ। ਜਦੋਂ ਕਿਸਾਨ ਆਗੂਆਂ ਕੋਲੋਂ ਮੀਡੀਆ ਨੇ ਪੁੱਛਿਆ ਕਿ ਮੁੱਖ ਮੰਤਰੀ ਇਹ ਕਹਿ ਰਹੇ ਹਨ ਕਿ ਕਿਸਾਨ ਅੱਜ ਦੀ ਮੀਟਿੰਗ ਤੋਂ ਬਾਅਦ ਪੂਰੀ ਤਰ੍ਹਾਂ ਸੰਤੁਸ਼ਟ ਹੋਏ ਹਨ ਕਿ ਪਹਿਲੀ ਵਾਰ ਸਾਰੀਆਂ ਮੰਗਾਂ ਮੰਨੀਆਂ ਗਈਆਂ ਹਨ ਤਾਂ ਕਿਸਾਨ ਆਗੂੁਆਂ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੋਇਆ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …