Breaking News
Home / ਪੰਜਾਬ / ਕਿਸਾਨ ਅੰਦੋਲਨ ਦੌਰਾਨ ਹੋਏ ਸਾਰੇ ਪਰਚੇ ਚੰਨੀ ਨੇ ਕੀਤੇ ਰੱਦ

ਕਿਸਾਨ ਅੰਦੋਲਨ ਦੌਰਾਨ ਹੋਏ ਸਾਰੇ ਪਰਚੇ ਚੰਨੀ ਨੇ ਕੀਤੇ ਰੱਦ

ਕਿਹਾ, ਪੰਜਾਬ ’ਚ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 32 ਕਿਸਾਨ ਜਥੇਬੰਦੀਆਂ ਦੇ ਵਫ਼ਦ ਨਾਲ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਇਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਨ ਲਿਆ। ਜਿਸ ਤਰ੍ਹਾਂ ਕਿ ਕਿਸਾਨ ਅੰਦੋਲਨ ਦੌਰਾਨ ਜਿੰਨੇ ਵੀ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਗਏ ਸਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਚੰਨੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਲਿਸਟ ਮੰਗੀ ਗਈ ਹੈ ਤਾਂ ਜੋ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਜਿੰਨੇ ਵੀ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਸਨ ਉਨ੍ਹਾਂ ਸਾਰੇ ਮਾਮਲਿਆਂ ਵੀ ਨੂੰ ਰੱਦ ਕਰਨ ਦਾ ਐਲਾਨ ਕੀਤਾ। ਗੁਲਾਬੀ ਸੁੰਡੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਪੰਜਾਬ ਸਰਕਾਰ ਵੱਲੋਂ ਵਧਾਇਆ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਸਾਰੀਆਂ ਸਰਕਾਰੀ ਨੌਕਰੀਆਂ ’ਤੇ ਸਿਰਫ਼ ਪੰਜਾਬੀਆਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਮੁੱਖ ਮੰਤਰੀ ਚੰਨੀ ਦੇ ਨਾਲ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਵੇਰਕਾ, ਪਰਗਟ ਸਿੰਘ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ। ਧਿਆਨ ਰਹੇ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਦੇ ਸਕਿਓਰਿਟੀ ਗਾਰਡਾਂ ਵੱਲੋਂ ਕਿਸਾਨਾਂ ਨੂੰ ਧੱਕੇ ਮਾਰੇ ਗਏ, ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਗਿਆ ਅਤੇ ਕਿਸਾਨਾਂ ਨੂੰ ਮਨਾਉਣ ਲਈ ਖੁਦ ਮੁੱਖ ਮੰਤਰੀ ਨੂੰ ਆਉਣਾ ਪਿਆ।

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …