ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਭਾਰਤ ਪਰਤੇਗਾ ਜਥਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਸ਼ੋ੍ਰਮਣੀ ਕਮੇਟੀ ਦਫਤਰ ਤੋਂ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਹ ਜਥਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਵੇਗਾ। ਇਸ ਤੋਂ ਬਾਅਦ ਇਹ ਜਥਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਲਈ ਸਾਲ ’ਚ ਚਾਰ ਜਥੇ ਭੇਜੇ ਜਾਂਦੇ ਹਨ। ਜਿਨ੍ਹਾਂ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ, ਵਿਸਾਖੀ ਮੌਕੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥੇ ਭੇਜੇ ਜਾਂਦੇ ਹਨ।
Check Also
ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਵਿਰਕ ਬਣੇ ਸਰਪੰਚ
ਪਿੰਡ ਲੁਹਾਰਾ ਮਾਜਰਾ ਦੇ ਲੋਕਾਂ ਨੇ ਸਰਬਸੰਮਤੀ ਨਾਲ ਕੀਤੀ ਸਰਪੰਚ ਦੀ ਚੋਣ ਪਟਿਆਲਾ/ਬਿਊਰੋ ਨਿਊਜ਼ : …