Breaking News
Home / ਭਾਰਤ / ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਾਂਗੇ : ਰਾਜਨਾਥ

ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਾਂਗੇ : ਰਾਜਨਾਥ

ਲੱਦਾਖ ’ਚ ਯੁੱਧ ਸਮਾਰਕ ਦਾ ਕੀਤਾ ਉਦਘਾਟਨ
ਲੱਦਾਖ/ਬਿਊਰੋ ਨਿਊਜ਼
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਲੱਦਾਖ ਵਿਖੇ ਪਹੁੰਚੇ ਅਤੇ ਇਥੇ ਉਨ੍ਹਾਂ ਨੇ ਬਣੇ ਯੁੱਧ ਸਮਾਰਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਥੇ ਆ ਕੇ ਮੇਰਾ ਵਿਸ਼ਵਾਸ ਅਤੇ ਹੌਸਲਾ ਹੋਰ ਵਧ ਜਾਂਦਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਹੁਣ ਇਕ ਮਜ਼ਬੂਤ ਦੇਸ਼ ਬਣ ਚੁੱਕਿਆ ਹੈ ਅਤੇ ਦੁਨੀਆ ਦੀ ਕੋਈ ਵੀ ਤਾਕਤ ਭਾਰਤ ਵੱਲ ਅੱਖ ਚੁੱਕ ਕੇ ਨਹੀਂ ਵੇਖ ਸਕਦੀ ਕਿਉਂਕਿ ਭਾਰਤ ਹਰ ਮੁਸ਼ਕਿਲ ਦਾ ਮੂੰਹ ਤੋੜ ਜਵਾਬ ਦੇਣ ਦੇ ਸਮਰੱਥ ਹੈ ਅਤੇ ਸਾਨੂੰ ਆਪਣੇ ਫੌਜੀ ਜਵਾਨਾਂ ’ਤੇ ਪੂਰਾ ਵਿਸ਼ਵਾਸ ਹੈ। ਰਾਜਨਾਥ ਨੇ ਇਥੇ 1962 ਦੀ ਜੰਗ ’ਚ ਦੇਸ਼ ਲਈ ਬਲੀਦਾਨ ਦੇਣ ਵਾਲੇ ਜਵਾਨਾਂ ਨੂੰ ਨਮਨ ਵੀ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਥੇ 1962 ਦੀ ਜੰਗ ਅਤੇ ਗਲਵਾਨ ਘਾਟੀ ’ਚ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਣ ਵਾਲੇ ਫੌਜੀ ਜਵਾਨਾਂ ਦੇ ਸਨਮਾਨ ’ਚ ਇਕ ਸਮਾਰਕ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਵੀਰਵਾਰ ਨੂੰ ਰਾਜਨਾਥ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਆਫ ਡਿਫੈਂਸ ਵਿਪਨ ਰਾਵਤ ਵੀ ਮੌਜੂਦ ਸਨ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …