14.3 C
Toronto
Monday, September 15, 2025
spot_img
Homeਪੰਜਾਬਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣਾਂ

ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣਾਂ

ਸੁਖਬੀਰ ਨੇ ਕਿਹਾ, ਪ੍ਰਕਾਸ਼ ਸਿੰਘ ਬਾਦਲ ਬਾਰੇ ਵੀ ਪਾਰਟੀ ਕਰੇਗੀ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਨਗੇ। ਧਿਆਨ ਰਹੇ ਕਿ ਹਰਸਿਮਰਤ ਬਠਿੰਡਾ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਹਨ। ਜਦੋਂ ਮੀਡੀਆ ਨੇ ਸੁਖਬੀਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸਦਾ ਫੈਸਲਾ ਪਾਰਟੀ ਕਰੇਗੀ। ਇਸ ਮੌਕੇ ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਅਨੀਸ਼ ਸਿਡਾਨਾ ਆਪਣੇ ਸਾਥੀਆਂ ਸਣੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ, ਜਿਨ੍ਹਾਂ ਦਾ ਸੁਖਬੀਰ ਬਾਦਲ ਨੇ ਸਵਾਗਤ ਕੀਤਾ। ਇਸਦੇ ਨਾਲ ਹੀ ਸੁਖਬੀਰ ਨੇ ਅਨੀਸ਼ ਸਿਡਾਨਾ ਨੂੰ ਆਪਣਾ ਸਿਆਸੀ ਸਲਾਹਕਾਰ ਵੀ ਨਿਯੁਕਤ ਕਰ ਲਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਉਨ੍ਹਾਂ ਖਿਲਾਫ ਸਾਜਿਸ਼ ਰਚੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਗੱਲ ਕਰਦਿਆਂ ਸੁਖਬੀਰ ਨੇ ਕਿਹਾ ਕਿ ਚੰਨੀ ਨੂੰ ਪੰਜਾਬ ਬਾਰੇ ਕੁਝ ਵੀ ਨਹੀਂ ਪਤਾ। ਧਿਆਨ ਰਹੇ ਕਿ 2022 ਵਿਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ ’ਤੇ ਇਲਜ਼ਾਮ ਲਗਾ ਰਹੇ ਹਨ।

 

RELATED ARTICLES
POPULAR POSTS