4.8 C
Toronto
Friday, November 7, 2025
spot_img
Homeਭਾਰਤਦਿੱਲੀ ਦੀ ਹਵਾ ਅਜੇ ਵੀ ਗੰਧਲੀ

ਦਿੱਲੀ ਦੀ ਹਵਾ ਅਜੇ ਵੀ ਗੰਧਲੀ

ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਤੇ ਦਿੱਲੀ ਸਰਕਾਰ ਦੀ ਲਾਪ੍ਰਵਾਹੀ ਨਾਲ ਆਈ : ਮਨੀਸ਼ ਤਿਵਾੜੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਹਵਾ ਅਜੇ ਵੀ ਬਹੁਤ ਗੰਧਲੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਤੱਕ ਹਵਾ ਵਿਚ ਕੋਈ ਜ਼ਿਆਦਾ ਸੁਧਾਰ ਹੋਣਾ ਮੁਸ਼ਕਲ ਹੈ। ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ 344 ਦਰਜ ਕੀਤਾ ਗਿਆ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਦੇ ਮੁਕਾਬਲੇ ਅੱਜ ਮਾਮੂਲੀ ਸੁਧਾਰ ਹੋਇਆ ਹੈ ਅਤੇ ਐਤਵਾਰ ਤੱਕ ਹਵਾ ’ਚ ਕੋਈ ਜ਼ਿਆਦਾ ਸੁਧਾਰ ਨਹੀਂ ਹੋਣ ਵਾਲਾ। ਇਸ ਮਾਮਲੇ ’ਤੇ ਗੱਲ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪ੍ਰਦੂੁਸ਼ਣ ਦੀ ਸਮੱਸਿਆ ਕੇਂਦਰ ਅਤੇ ਦਿੱਲੀ ਸਰਕਾਰ ਦੀ ਲਾਪਰਵਾਹੀ ਕਾਰਨ ਆਈ ਹੈ ਅਤੇ ਇਸ ਲਈ ਪੰਜਾਬ ਦੇ ਕਿਸਾਨਾਂ ਸਿਰ ਦੋਸ਼ ਮੜ੍ਹਨਾ ਗਲਤ ਗੱਲ ਹੈ। ਤਿਵਾੜੀ ਹੋਰਾਂ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ, ਸਗੋਂ ਇਸਦਾ ਸਥਾਈ ਹੱਲ ਕੱਢਣਾ ਜ਼ਰੂਰੀ ਹੈ। ਤਿਵਾੜੀ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਵਿਵਾਦਤ ਤਿੰਨ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

 

RELATED ARTICLES
POPULAR POSTS