2.8 C
Toronto
Tuesday, December 23, 2025
spot_img
Homeਪੰਜਾਬਸਿਮਰਜੀਤ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਸਿਮਰਜੀਤ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ’ਚ ਪੇਸ਼ ਨਹੀਂ ਹੋਏ ਬੈਂਸ
ਲੁਧਿਆਣਾ/ਬਿਊਰੋ ਨਿਊਜ਼
ਜਬਰ-ਜਨਾਹ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜੁਲਾਈ ਮਹੀਨੇ ਵਿੱਚ ਵਿਧਾਇਕ ਬੈਂਸ ਅਤੇ ਉਸ ਦੇ ਛੇ ਸਾਥੀਆਂ ਖ਼ਿਲਾਫ਼ ਜਬਰ-ਜਨਾਹ ਦੇ ਇੱਕ ਮਾਮਲੇ ਵਿੱਚ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਬੀਤੇ ਦਿਨ ਅਦਾਲਤ ਵਿਚ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਮਾਨਯੋਗ ਅਦਾਲਤ ਨੇ ਵਿਧਾਇਕ ਬੈਂਸ ਨੂੰ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ 18 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਪਰ ਵਿਧਾਇਕ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ’ਤੇ ਮਾਨਯੋਗ ਜੱਜ ਨੇ ਉਨ੍ਹਾਂ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਇਸ ਦੀ ਪੁਸ਼ਟੀ ਪੀੜਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਵਲੋਂ ਕੀਤੀ ਗਈ ਹੈ।

 

RELATED ARTICLES
POPULAR POSTS