ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਦੇ ਘਰਾਚੋਂ ਵਿੱਚ ਰੋਸ ਧਰਨੇ ਦੌਰਾਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਰਸ਼ਨ ਸਿੰਘ ਦਾ ਪਿੰਡ ਸਾਰੋਂ ਵਿੱਚ ਕਿਸਾਨਾਂ ਦੇ ਅਕਾਸ਼ ਗੁੰਜ਼ਾਊ ਨਾਅਰਿਆਂ ਅਤੇ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੰਤਿਮ ਸੰਸਕਾਰ ਨਾ ਕਰਨ ਦੀ ਦਿੱਤੀ ਚਿਤਾਵਨੀ ਅੱਗੇ ਝੁਕਦਿਆਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਲਈ ਦਸ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ। ਕਿਸਾਨ ਯੂਨੀਅਨ ਦੇ ਵਫ਼ਦ ਵੱਲੋਂ ਮੁਆਵਜ਼ਾ ਅਤੇ ਕਰਜ਼ਾ ਮੁਆਫ਼ੀ ਦੇ ਚੈੱਕ ਅਤੇ ਨੌਕਰੀ ਸਬੰਧੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਹੀ ਪੋਸਟਮਾਰਟਮ ਕਰਨ ਲਈ ਸਹਿਮਤੀ ਦਿੱਤੀ ਗਈ। ઠਪ੍ਰਾਪਤ ਜਾਣਕਾਰੀ ਅਨੁਸਾਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਬੀਤੇ ਦਿਨ ਮੰਗਾਂ ਪ੍ਰਵਾਨ ਨਾ ਕੀਤੇ ਜਾਣ ਤੱਕ ਕਿਸਾਨ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਮ੍ਰਿਤਕ ਕਿਸਾਨ ਦੀ ਪਤਨੀ ਬਲਦੇਵ ਕੌਰ ਦੇ ਨਾਮ ‘ਤੇ ਦਸ ਲੱਖ ਰੁਪਏ ਮੁਆਵਜ਼ੇ ਦਾ ਚੈੱਕ ਅਤੇ ਕਰਜ਼ਾ ਮੁਆਫ਼ੀ ਲਈ ਤਿੰਨ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਵਧੀਕ ਪ੍ਰਿੰਸੀਪਲ ਸਕੱਤਰ ਟੂ ਮੁੱਖ ਮੰਤਰੀ ਪੰਜਾਬ ਨੂੰ ਮ੍ਰਿਤਕ ਕਿਸਾਨ ਦੇ ਪੋਤਰੇ ਤਰਨਜੀਤ ਸਿੰਘ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਲਈ ਪੱਤਰ ਭੇਜ ਦਿੱਤਾ ਗਿਆ ਹੈ। ਜਦੋਂ ਤੱਕ ਸਰਕਾਰੀ ਨੌਕਰੀ ਨਹੀਂ ਮਿਲ ਜਾਂਦੀ ਉਦੋਂ ਤੱਕ ਤਰਨਜੀਤ ਸਿੰਘ ਨੂੰ ਫਰਦ ਕੇਂਦਰ ਸੰਗਰੂਰ ਵਿੱਚ ਨੌਕਰੀ ‘ਤੇ ਨਿਯੁਕਤ ਕਰ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …