ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਣੇ ਰਹਿਣ ਲਈ ਕੀਤੀ ਅਰਦਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਗਿਆ ਭਾਜਪਾ ਆਗੂਆਂ ਦਾ ਵਫ਼ਦ ਵਾਪਸ ਪਰਤ ਆਇਆ। ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਭਾਜਪਾ ਆਗੂ ਬਹੁਤ ਖੁਸ਼ ਨਜ਼ਰ ਆਏ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਦੇ ਦਰਸ਼ਨ ਕੇ ਮਨ ਨੂੰ ਬਹੁਤ ਸਕੂਨ ਮਿਲਿਆ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚਲਦਿਆਂ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ ਪ੍ਰੰਤੂ ਸੰਗਤਾਂ ਦੀ ਪੁਰਜ਼ੋਰ ਮੰਗ ਨੂੰ ਧਿਆਨ ਰੱਖਦਿਆਂ ਲਾਂਘੇ ਨੂੰ ਮੁੜ ਖੋਲ੍ਹ ਦਿੱਤਾ ਗਿਆ, ਜਿਸ ਨਾਲ ਸੰਗਤਾਂ ਵਿਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਭਾਜਪਾ ਆਗੂਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇਹ ਅਰਦਾਸ ਕੀਤੀ ਗਈ ਕਿ ਦੋਵਾਂ ਦੇਸ਼ਾਂ ਦਰਮਿਆਨ ਆਪਸੀ ਭਾਈਚਾਰਾ ਬਣਿਆ ਰਹੇ ਅਤੇ ਹਮੇਸ਼ਾ ਸ਼ਾਂਤੀ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਖੁਸ਼ਨਸੀਬ ਹਾਂ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ ਤੋਂ ਇਕ ਦਿਨ ਪਹਿਲਾਂ ਸਾਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਮੌਕਾ ਮਿਲਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ’ਤੇ ਵਿਸ਼ੇਸ਼ ਧੰਨਵਾਦ ਵੀ ਕੀਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …