8.3 C
Toronto
Wednesday, October 29, 2025
spot_img
Homeਪੰਜਾਬਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਪੰਜਾਬ ਸਰਕਾਰ ਦਾ ਵਫਦ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਪੰਜਾਬ ਸਰਕਾਰ ਦਾ ਵਫਦ

ਚੰਨੀ ਨੇ ਕਿਹਾ, ਸੰਗਤ ਦੀ ਸਹੂਲਤ ਲਈ ਕੌਰੀਡੋਰ ਤੱਕ ਮੁਫਤ ਬੱਸਾਂ ਚਲਾਵਾਂਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਵਫਦ ਵਾਪਸ ਪਰਤ ਆਇਆ ਹੈ। ਇਸ ਵਫਦ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਕੁਝ ਸਾਥੀ ਮੰਤਰੀ ਵੀ ਸ਼ਾਮਲ ਸਨ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਕੌਰੀਡੋਰ ਤੱਕ ਲਿਜਾਣ ਲਈ ਪੰਜਾਬ ਸਰਕਾਰ ਮੁਫਤ ਬੱਸਾਂ ਚਲਾਵੇਗੀ। ਉਨ੍ਹਾਂ ਕਿਹਾ ਕਿ ਇਸ ਬੱਸ ਸੇਵਾ ਨੂੰ ਜਲਦੀ ਹੀ ਸ਼ੁਰੂੁ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਰਦਾਸ ਕਰਕੇ ਆਏ ਹਾਂ ਕਿ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਖੁੱਲ੍ਹਣ ਅਤੇ ਵਪਾਰ ਵੀ ਸ਼ੁਰੂ ਹੋਵੇ। ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਲੋਂ ਮੰਗ ਕੀਤੀ ਕਿ ਕੌਰੀਡੋਰ ਰਸਤੇ ਕਰਤਾਰਪੁਰ ਸਾਹਿਬ ਜਾਣ ਲਈ ਪ੍ਰਕਿਰਿਆ ਅਸਾਨ ਬਣਾਈ ਜਾਵੇ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਮੁੱਖ ਮੰਤਰੀ ਚੰਨੀ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ ਸੋਢੀ, ਵਿਜੇਂਦਰ ਸਿੰਗਲਾ, ਮਹਿੰਦਰ ਸਿੰਘ ਕੇਪੀ, ਵਰਿੰਦਰਮੀਤ ਸਿੰਘ ਪਾਹੜਾ ਅਤੇ ਅੰਮਿ੍ਰਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਗਏ ਸਨ।

 

RELATED ARTICLES
POPULAR POSTS