6.4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਮੁਹਾਲੀ: ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਪਟਿਆਲਾ ਭੇਜ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਖਹਿਰਾ ਸਮਰਥਕ ਅਦਾਲਤ ‘ਚ ਮੌਜੂਦ ਸਨ ਅਤੇ ਪੇਸ਼ੀ ਤੋਂ ਪਹਿਲਾਂ ਹੀ ਖਹਿਰਾ ਸਮਰਥਕਾਂ ਨੇ ਕੋਰਟ ਕੰਪਲੈਕਸ ਦੇ ਅੰਦਰ ਹੀ ਨਾਅਰੇਬਾਜ਼ੀ ਵੀ ਕੀਤੀ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ। ਖਹਿਰਾ ਨੇ ਬਿਨਾਂ ਨਾਮ ਲਏ ਕਿਹਾ ਕਿ ਕੁਝ ਕਾਂਗਰਸੀ ਵੀ ਉਨ੍ਹਾਂ ਖਿਲਾਫ ਸਾਜਿਸ਼ ਰਚ ਰਹੇ ਹਨ। ਸਮਾਂ ਆਉਣ ‘ਤੇ ਇਨ੍ਹਾਂ ਆਗੂਆਂ ਨੂੰ ਵੀ ਜਵਾਬ ਦਿਆਂਗੇ। ਖਹਿਰਾ ਨੇ ਕਿਹਾ ਕਿ ਉਹ ਬੇਦਾਗ ਹਨ ਅਤੇ ਯਕੀਨੀ ਤੌਰ ‘ਤੇ ਜਿੱਤਣਗੇ। ਇਸੇ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਸੱਤ ਦਿਨ ਰਿਮਾਂਡ ‘ਤੇ ਰੱਖਿਆ ਗਿਆ ਪਰ ਕੁਝ ਨਹੀਂ ਮਿਲਿਆ ਅਤੇ ਹੁਣ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS