Breaking News
Home / ਪੰਜਾਬ / ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

logo-2-1-300x105ਪੰਜਾਬ ਯੂਨੀਵਰਸਿਟੀ ‘ਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਬੁਰੀ ਤਰ੍ਹਾਂ ਹਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਚੋਣ ਵਿਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ‘ਸੋਈ’ ਬੁਰੀ ਤਰ੍ਹਾਂ ਹਾਰ ਗਿਆ ਹੈ। ਪਿਛਲੇ ਸਾਲ ਸੋਈ ਨੇ ਜਿੱਤ ਦੇ ਝੰਡੇ ਗੱਡੇ ਸਨ ਪਰ ਇਸ ਵਾਰ ਤੀਜੇ ਸਥਾਨ ‘ਤੇ ਖਿਸਕ ਗਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਈ ਨੂੰ ਮਜ਼ਬੂਤ ਕਰਨ ਲਈ ਖੁਦ ਵੀ ਯੂਨੀਵਰਸਿਟੀ ਪੁੱਜੇ ਸਨ। ਸੋਈ ਦੀ ਇਹ ਹਾਰ ਅਕਾਲੀ ਦਲ ਲਈ ਫਿਕਰ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਨੌਜਵਾਨ ਅਕਾਲੀ ਦਲ ਤੋਂ ਦੂਰ ਜਾ ਰਹੇ ਹਨ। ਸੁਖਬੀਰ ਬਾਦਲ ਨੌਜਵਾਨਾਂ ਨੂੰ ਖਿੱਚਣ ਲਈ ਪਿਛਲੇ ਸਮੇਂ ਤੋਂ ਕਾਫੀ ਸਰਗਰਮ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਨੌਜਵਾਨਾਂ ਦਾ ਜ਼ਿਆਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੈ। ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਚੋਣ ਵਿਚ ਪੰਜ ਸਾਲਾਂ ਬਾਅਦ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਪੁਸੂ) ਨੇ ਵਾਪਸੀ ਕੀਤੀ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …