ਸ਼ਾਹਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਪ੍ਰਕਾਸ਼ ਪਵਿੱਤਰ ਕਾਲੀ ਵੇਈਂ ਨਿਰਮਲ ਕੁਟੀਆ ਪਹੁੰਚਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਪਿੰਡ ਮਾਲਾ, ਸੋਹਲ ਖ਼ਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫ਼ੌਜੀ ਕਲੋਨੀ, ਝੱਲ ਲੇਈਵਾਲ ਅਤੇ ਰਣਧੀਰਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਪਵਿੱਤਰ ਵੇਈਂ ਦੇ ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚਿਆ। ਨਗਰ ਕੀਰਤਨ ਵਿੱਚ ਜਿੱਥੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਸੀ, ਉੱਥੇ ਹੀ ਵਾਤਾਵਰਨ ਨੂੰ ਬਚਾਉਣ ਲਈ ਤੇ ਹਵਾ, ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ ਜਾ ਰਿਹਾ ਸੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਤੇ ਕੁਦਰਤ ਨਾਲ ਇਕਮਿਕ ਹੋਣ ਲਈ ਪ੍ਰੇਰਿਆ।
ਦੇਸ਼ ਦੀ ਆਤਮਨਿਰਭਰਤਾ ‘ਚ ਯੋਗਦਾਨ ਪਾਉਣ ਸਿੱਖਿਆ ਸੰਸਥਾਵਾਂ : ਕੋਵਿੰਦ