24.3 C
Toronto
Monday, September 15, 2025
spot_img
Homeਪੰਜਾਬਮਜੀਠੀਆ ਨੇ ਪੰਜਾਬ 'ਚ ਪੈਟਰੋਲ ਤੇ ਡੀਜ਼ਲ ਸਸਤਾ ਹੋਣ ਦੇ ਦਾਅਵੇ ਨੂੰ...

ਮਜੀਠੀਆ ਨੇ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਣ ਦੇ ਦਾਅਵੇ ਨੂੰ ਦੱਸਿਆ ਝੂਠਾ

ਕਿਹਾ-ਇਸ਼ਤਿਹਾਰਬਾਜ਼ੀ ਨਾਲ ਲੋਕਾਂ ਨੂੰ ਠੱਗ ਰਹੀ ਹੈ ਸਰਕਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਖਿੱਤੇ ਵਿੱਚ ਸਭ ਤੋਂ ਸਸਤਾ ਹੋਣ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਖਰਚ ਕੇ ਝੂਠ ਬੋਲਿਆ ਜਾ ਰਿਹਾ ਤੇ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ ਜਦਕਿ ਸਚਾਈ ਇਹ ਹੈ ਕਿ ਪੰਜਾਬ ਵਿੱਚ ਪੈਟਰੋਲੀਅਮ ਵਸਤਾਂ ਦੇ ਭਾਅ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਵੱਧ ਹਨ।
ਮਜੀਠੀਆ ਨੇ ਅੰਮ੍ਰਿਤਸਰ ‘ਚ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਦੀ ਸਚਾਈ ਇਹ ਹੈ ਕਿ ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਸੂਬੇ ਦੇ ਵੈਟ ਦੀਆਂ ਦਰਾਂ ਵਿੱਚ ਕਟੌਤੀ ਨਹੀਂ ਕੀਤੀ, ਜਦਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੋਹਾਂ ‘ਤੇ ਕੇਂਦਰੀ ਆਬਕਾਰੀ ਡਿਊਟੀ ਪੰਜ ਰੁਪਏ ਘਟਾਈ ਸੀ।
ਹੁਣ ਵੀ ਸੂਬੇ ਨੂੰ ਆਪਣੇ ਵੱਲੋਂ ਕਟੌਤੀ ਕਰਨ ਲਈ ਉਦੋਂ ਮਜਬੂਰ ਹੋਣਾ ਪਿਆ ਜਦੋਂ ਕੇਂਦਰ ਸਰਕਾਰ ਦੇ ਨਾਲ ਹੀ ਕਈ ਰਾਜਾਂ ਨੇ ਆਪਣੇ ਵੈਟ ਵਿੱਚ ਕਟੌਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਡੀਜ਼ਲ ਕੀਮਤਾਂ ਚੰਡੀਗੜ੍ਹ ਨਾਲੋਂ 3 ਰੁਪਏ ਅਤੇ ਹਿਮਾਚਲ ਪ੍ਰਦੇਸ਼ ਤੇ ਜੰਮੂ ਨਾਲੋਂ 3.25 ਰੁਪਏ ਪ੍ਰਤੀ ਲੀਟਰ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਇਨ੍ਹਾਂ ਟੈਕਸਾਂ ਰਾਹੀਂ 30 ਹਜ਼ਾਰ ਕਰੋੜ ਰੁਪਏ ਉਗਰਾਹੇ ਗਏ ਹਨ।

RELATED ARTICLES
POPULAR POSTS