Breaking News
Home / ਪੰਜਾਬ / ਸੁਖਬੀਰ ਨੇ ਭਾਜਪਾ ਨਾਲ ਸਾਂਝ ਪਾਉਣ ਤੋਂ ਕੀਤਾ ਇਨਕਾਰ

ਸੁਖਬੀਰ ਨੇ ਭਾਜਪਾ ਨਾਲ ਸਾਂਝ ਪਾਉਣ ਤੋਂ ਕੀਤਾ ਇਨਕਾਰ

ਕਿਹਾ, ਕਿਸਾਨਾਂ ਦੀ ਇਤਿਹਾਸਕ ਜਿੱਤ ਹੋਈ
ਬਠਿੰਡਾ/ਬਿਊੁਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕੀਤਾ ਹੈ। ਬਠਿੰਡਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਫਿਲਹਾਲ ਬਹੁਜਨ ਸਮਾਜ ਪਾਰਟੀ ਨਾਲ ਹੀ ਗੱਠਜੋੜ ਰਹੇਗਾ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਤੋੜ ਲਿਆ ਸੀ। ਬਾਦਲ ਨੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਇਸ ਦਾ ਸਿਹਰਾ ਕਿਸਾਨ ਅੰਦੋਲਨ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸਾਲ ਭਰ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਜੋਂ ਕੇਂਦਰ ਨੂੰ ਇਹ ਫੈਸਲਾ ਲੈਣਾ ਪਿਆ ਹੈ। ਸੁਖਬੀਰ ਨੇ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਿਸਾਨੀ ਅੰਦੋਲਨ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਕਰਦੇ ਹਨ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …