14.5 C
Toronto
Tuesday, June 23, 2026
spot_img
Homeਪੰਜਾਬਸੋਨੂੰ ਸੂਦ ਨੇ ਹੁਣ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਸੋਨੂੰ ਸੂਦ ਨੇ ਹੁਣ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਕਿਹਾ, ਪੰਜਾਬ ਚੋਣਾਂ ਤੋਂ ਪਹਿਲਾਂ ਹੀ ਆ ਸਕਦਾ ਹਾਂ ਸਿਆਸਤ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੀ ਸਿਆਸਤ ਵਿਚ ਖੂਬ ਹਲਚਲ ਛੇੜੀ ਹੋਈ ਹੈ। ਸੋਨੂੰ ਸੂਦ ਮੋਗਾ ਤੋਂ ਆਪਣੀ ਭੈਣ ਮਾਲਵਿਕਾ ਨੂੰ ਚੋਣ ਲੜਾਉਣ ਦਾ ਐਲਾਨ ਕਰ ਚੁੱਕੇ ਹਨ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਸੋਨੂੰ ਸੂਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸਨ। ਹੁਣ ਸੋਨੂੰ ਸੂਦ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਮੁਲਾਕਾਤ ਕਰ ਲਈ ਹੈ। ਇਸੇ ਕਰਕੇ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਨੇ ਕਿਸ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਕੇ ਚੋਣ ਲੜਨੀ ਹੈ। ਸੋਨੂੰ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੁਦ ਵੀ ਰਾਜਨੀਤੀ ਵਿਚ ਆ ਸਕਦੇ ਹਨ। ਧਿਆਨ ਰਹੇ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੋਨੂੰ ਸੂਦ ਨੇ ਲੌਕਡਾਊਨ ਦੌਰਾਨ ਬਹੁਤ ਸਾਰੇ ਲੋੜਵੰਦ ਵਿਅਕਤੀਆਂ ਦੀ ਮੱਦਦ ਕੀਤੀ ਸੀ ਅਤੇ ਉਨ੍ਹਾਂ ਨੇ ਹੋਰ ਵੀ ਕਈ ਸਮਾਜ ਸੇਵਾ ਦੇ ਕੰਮ ਕੀਤੇ ਹਨ।

 

RELATED ARTICLES
POPULAR POSTS