ਕਿਹਾ, ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਮਝੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਜ਼ਾਹਰ ਕੀਤੀ ਹੈ। ਕੈਪਟਨ ਨੇ ਕਿਹਾ ਕਿ ਉਹ ਭਾਜਪਾ ਨਾਲ ਸੀਟਾਂ ਦੀ ਵੰਡ ਕਰਕੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨਗੇ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਿਹਾ ਸੀ ਜਦੋਂ ਖੇਤੀ ਕਾਨੂੰਨ ਰੱਦ ਹੋਣਗੇ, ਉਦੋਂ ਹੀ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ ਅਤੇ ਉਹ ਭਾਜਪਾ ਨਾਲ ਮਿਲ ਕੇ ਚੋਣਾਂ ਲੜਨਗੇ। ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਦੀ ਚਿੰਤਾ ਸਮਝੀ ਅਤੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ। ਕੈਪਟਨ ਨੇ ਕਿਹਾ ਕਿ ਉਹ ਲਗਾਤਾਰ ਕਿਸਾਨ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ ਅਤੇ ਕੇਂਦਰੀ ਮੰਤਰੀਆਂ ਨੂੰ ਮਿਲਦੇ ਵੀ ਰਹੇ ਹਨ।