Breaking News
Home / ਪੰਜਾਬ / ਕਿਸਾਨਾਂ ਦੇ ਲੰਬੇ ਤੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੋਈ : ਚੰਨੀ

ਕਿਸਾਨਾਂ ਦੇ ਲੰਬੇ ਤੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੋਈ : ਚੰਨੀ

ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ , ਕੋਈ ਵੀ ਸਰਕਾਰ ਮੁੜ ਕੇ ਅਜਿਹੇ ਕਾਨੂੰਨ ਨਾ ਬਣਾਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਬੇ ਅਤੇ ਸ਼ਾਂਤਮਈ ਅੰਦੋਲਨ ਦੀ ਜਿੱਤ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੰਨਦਾਤਾ ਨੂੰ ਮੇਰਾ ਸਲਾਮ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕੋਈ ਵੀ ਸਰਕਾਰ ਫੇਰ ਕਦੇ ਵੀ ਐਨੇ ਬੇਰਹਿਮ ਅਤੇ ਘਿਨੌਣੇ ਕਾਨੂੰਨ ਨਾ ਬਣਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਤਿਹਾਸਕ ਜਿੱਤ ਨਾਲ ਇਤਿਹਾਸ ਸਿਰਜ ਹੋ ਗਿਆ ਹੈ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਕੈਬਨਿਟ ਵਿਚੋਂ ਅਸਤੀਫਾ ਦੇ ਦਿੱਤਾ ਸੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …