Breaking News
Home / ਪੰਜਾਬ / ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ : ਬਲਬੀਰ ਸਿੰਘ ਰਾਜੇਵਾਲ

ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ : ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਮੋਰਚਾ ਜਾਰੀ ਰੱਖਣ ਦੀ ਗੱਲ ਵੀ ਆਖੀ। ਰਾਜੇਵਾਲ ਹੋਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਕੋਲੋਂ ਗਲਤੀ ਹੋਈ ਹੈ, ਜਿਸ ਕਾਰਨ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ, ਦੇਸ਼ ਵਾਸੀਆਂ ਤੋਂ ਇਲਾਵਾ ਸਾਰੀ ਦੁਨੀਆ ਨੇ ਮੋਰਚੇ ਦੀ ਹਮਾਇਤ ਕੀਤੀ ਅਤੇ ਇਹੋ ਕਾਰਨ ਹੈ ਕਿ ਸਰਕਾਰ ਨੂੰ ਆਪਣੀ ਗਲਤੀ ਮੰਨਣੀ ਪਈ ਹੈ। ਰਾਜੇਵਾਲ ਹੋਰਾਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ, ਪਰ ਅਜੇ ਸਾਡੀ ਤਸੱਲੀ ਨਹੀਂ ਹੋਈ। ਜਦੋਂ ਤੱਕ ਸੰਸਦ ਵਿਚ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਿਹਾ ਕਿ ਜਦੋਂ ਤੱਕ ਸੰਸਦ ਵਿਚ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …