Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ

ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਇਸੇ ਦੌਰਾਨ ਅੱਜ ਬੀਬੀ ਜਗੀਰ ਕੌਰ ਸਣੇ ਐਸਜੀਪੀਸੀ ਦਾ 17 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਰੋਜ਼ਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਇਆ ਕਰਨਗੇ ਅਤੇ ਲੰਗਰ ਲਈ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਭੇਜਿਆ ਜਾਇਆ ਕਰੇਗਾ। ਪ੍ਰਕਾਸ਼ ਪੁਰਬ ਮੌਕੇ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਸਨ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …