Breaking News
Home / ਪੰਜਾਬ / ਖੇਤੀ ਕਾਨੂੰਨਾਂ ਦੀ ਵਾਪਸੀ ਨੇ ਹੋਰ ਭਰਿਆ ਜੋਸ਼

ਖੇਤੀ ਕਾਨੂੰਨਾਂ ਦੀ ਵਾਪਸੀ ਨੇ ਹੋਰ ਭਰਿਆ ਜੋਸ਼

26 ਨਵੰਬਰ ਨੂੰ ਵੱਡੀ ਗਿਣਤੀ ’ਚ ਕਿਸਾਨ ਪਹੁੰਚਣਗੇ ਦਿੱਲੀ
ਚੰਡੀਗੜ੍ਹ/ਬਿਊੁਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਹੋਏ ਐਲਾਨ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਜਾਣ। ਇਸੇ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਪੂਰੀ ਜਿੱਤ ਨਹੀਂ ਮਿਲ ਜਾਂਦੀ, ਅਸੀਂ ਘਰ ਵਾਪਸ ਨਹੀਂ ਜਾਵਾਂਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਜਲੰਧਰ ਦੇ ਕਈ ਪਿੰਡਾਂ ਵਿਚ ਅਪੀਲ ਕੀਤੀ ਗਈ ਕਿ ਕਿਸਾਨੀ ਅੰਦੋਲਨ ਦੀ ਪੂਰੀ ਜਿੱਤ ਲਈ ਦਿੱਲੀ ਚੱਲੀਏ ਅਤੇ ਬਾਕੀ ਮੰਗਾਂ ਨੂੰ ਵੀ ਮਨਵਾਈਏ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਮੋਰਚੇ ’ਤੇ 26 ਨਵੰਬਰ ਨੂੰ ਸ਼ਕਤੀ ਪ੍ਰਦਰਸ਼ਨ ਵਿਚ ਜਲੰਧਰ ਜ਼ਿਲ੍ਹੇ ਵਿਚੋਂ 10 ਹਜ਼ਾਰ ਤੋਂ ਵੀ ਜ਼ਿਆਦਾ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਹੀ ਕਿਸਾਨ ਸਿੰਘੂ ਬਾਰਡਰ ਲਈ ਕੂਚ ਕਰਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਉਂਦੀ 26 ਨਵੰਬਰ ਨੂੰ ਇਕ ਸਾਲ ਹੋ ਜਾਵੇਗਾ।

 

Check Also

ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ

ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …