ਕਿਹਾ, ਪੀਐਮ ਸੁਣਦੇ ਹਨ ਜਨਤਾ ਦੀ ਗੱਲ – ਕਾਂਗਰਸ ਨੂੰ ਦੱਸਿਆ ਫੇਲ੍ਹ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਤੀ ਪ੍ਰੇਮ ਵਧਦਾ ਜਾ ਰਿਹਾ ਹੈ। ਕਰਤਾਰਪੁਰ ਕੌਰੀਡੋਰ ਖੋਲ੍ਹਣ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਹਾਨੇ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ ਕੀਤੀ ਹੈ। ਕੈਪਟਨ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨੇ ਸਾਬਤ ਕਰ ਦਿੱਤਾ ਕਿ ਉਹ ਜਨਤਾ ਦੀ ਗੱਲ ਸੁਣਦੇ ਹਨ। ਕੈਪਟਨ ਅਮਰਿੰਦਰ ਨੇ ਇਸਦੇ ਨਾਲ ਹੀ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਵਿਚ ਲਗਾਤਾਰ ਫੇਲ੍ਹ ਹੁੰਦੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਪੀਐਮ ਦੇ ਫੈਸਲੇ ਨੂੰ ਸਿਆਸੀ ਕਮਜ਼ੋਰੀ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਲੋਕਤੰਤਰ ਵਿਚ ਲੋਕਾਂ ਦੀ ਇੱਛਾ ਪੂਰੀ ਕਰਨ ਵਾਲਾ ਹੀ ਅਸਲੀ ਨੇਤਾ ਹੈ। ਧਿਆਨ ਰਹੇ ਕਿ ਕੈਪਟਨ ਇਸ ਵਾਰ ਪੰਜਾਬ ਵਿਚ ਭਾਜਪਾ ਨਾਲ ਸੀਟਾਂ ਦੀ ਵੰਡ ਕਰਕੇ ਚੋਣ ਲੜਨ ਦੀ ਗੱਲ ਵੀ ਕਹਿ ਚੁੱਕੇ ਹਨ ਅਤੇ ਉਨ੍ਹਾਂ ‘ਪੰਜਾਬ ਲੋਕ ਕਾਂਗਰਸ’ ਨਾਮ ਦੀ ਨਵੀਂ ਪਾਰਟੀ ਵੀ ਬਣਾਈ ਹੋਈ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …