Breaking News
Home / ਭਾਰਤ / ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ

ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ

ਪੂਰੀ ਤਰ੍ਹਾਂ ਟੀਕਾਕਰਨ ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ ਅਤੇ ਵਿਦੇਸ਼ੀ ਵਿਦਿਆਰਥੀਆਂ ਲਈ ਗਰਮੀਆਂ ਵਿੱਚ ਆਮਦ ਲਈ ਦਰਵਾਜ਼ਾ ਖੋਲ੍ਹਦਾ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਜਾਪਾਨੀ ਅਤੇ ਕੋਰਿਆਈ ਨਾਗਰਿਕ, ਜਿਨ੍ਹਾਂ ਨੇ ਕਰੋਨਾ ਵੈਕਸੀਨ ਦੀ ਡਬਲ ਡੋਜ਼ ਲਈ ਹੈ, ਉਹ ਵੀ ਬਿਨਾਂ ਇਕਾਂਤਵਾਸ ਦੇ ਆਸਟਰੇਲੀਆ ਦਾ ਦੌਰਾ ਕਰ ਸਕਣਗੇ। ਇਸ ਐਲਾਨ ਮਗਰੋਂ ਆਸਟਰੇਲੀਆ ਜਾਣ ਦੀ ਉਮੀਦ ਰੱਖਣ ਵਾਲੇ ਹਰ ਵਿਅਕਤੀ ਲਈ ਲਾਜ਼ਮੀ ਟੀਕਾਕਰਨ ਦੇ ਨਾਲ ਰਵਾਨਾ ਹੋਣ ਦੇ ਤਿੰਨ ਦਿਨਾਂ ਦੇ ਅੰਦਰ ਆਰ.ਟੀ. ਪੀਸੀਆਰ ਟੈਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੋਵੇਗੀ। ਮੌਰੀਸਨ ਨੇ ਕਿਹਾ ਕਿ ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਦੀ ਆਸਟਰੇਲੀਆ ਵਾਪਸੀ ‘ਇੱਕ ਵੱਡਾ ਮੀਲ ਪੱਥਰ’ ਹੈ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …