Breaking News
Home / ਭਾਰਤ / ਲਖਨਊ ’ਚ ਕਿਸਾਨ ਮਹਾਂਪੰਚਾਇਤ

ਲਖਨਊ ’ਚ ਕਿਸਾਨ ਮਹਾਂਪੰਚਾਇਤ

ਹਾਲੇ ਕਿਸਾਨਾਂ ਦੇ ਹੋਰ ਵੀ ਮਸਲੇ ਹੱਲ ਕਰਨ ਦੀ ਲੋੜ : ਟਿਕੈਤ
ਲਖਨਊ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਤ ਦੀ ਖੁਸ਼ੀ ’ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਲਖਨਊ ’ਚ ਮਹਾਂ ਪੰਚਾਇਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹਾਲੇ ਕਿਸਾਨਾਂ ਦੇ ਹੋਰ ਵੀ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਰੈਲੀ ਵਿੱਚ ਕਿਸਾਨ ਨੇਤਾਵਾਂ ਨੇ ਮੰਗ ਕੀਤੀ ਕਿ ਸਿਰਫ ਕਣਕ-ਝੋਨੇ ’ਤੇ ਹੀ ਨਹੀਂ ਬਲਕਿ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਈਕੋ ਪਾਰਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਹਾਪੰਚਾਇਤ ਵਿਚ ਕਿਸਾਨਾਂ ਦਾ ਭਰਵਾਂ ਇਕੱਠ ਹੋਇਆ। ਜਿੱਥੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਦੀਆਂ ਮੁੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਹੋਰ ਸੂਬਿਆਂ ਦੇ ਆਗੂਆਂ ਤੇ ਕਿਸਾਨਾਂ ਨੇ ਵੀ ਭਰਵੀਂ ਹਾਜ਼ਰੀ ਲਵਾਈ। ਇਸ ਮੌਕੇ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਸ ਨੇ ਹਕੀਕਤ ਵਿੱਚ ਕਾਨੂੰਨ ਰੱਦ ਕਰ ਦਿੱਤੇ ਹਨ, ਅਤੇ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਸਕੀਏ।

 

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …