Breaking News
Home / ਪੰਜਾਬ / ਕੇਜਰੀਵਾਲ ਵੱਲੋਂ ਮੋਗਾ ਰੈਲੀ ’ਚ ਵਾਅਦਿਆਂ ਦੀ ਝੜੀ

ਕੇਜਰੀਵਾਲ ਵੱਲੋਂ ਮੋਗਾ ਰੈਲੀ ’ਚ ਵਾਅਦਿਆਂ ਦੀ ਝੜੀ

ਪੰਜਾਬ ’ਚ 18 ਸਾਲ ਤੋਂ ਉਪਰ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ
ਮੋਗਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸੂਬੇ ਵਿਚ 18 ਸਾਲ ਤੋਂ ਉਪਰ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਅਤੇ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣਗੇ। ਇਸ ਨਾਲ ਪੰਜਾਬ ਦੀਆਂ ਇੱਕ ਕਰੋੜ ਮਹਿਲਾਵਾਂ ਨੂੰ ਇਸਦਾ ਲਾਭ ਮਿਲੇਗਾ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਸੂਬੇ ਵਿੱਚੋਂ ਰੇਤ ਮਾਫ਼ੀਆ ਤੇ ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇਗਾ ਅਤੇ ਪੰਜਾਬ ਵਿਚ ਪੈਸੇ ਦੀ ਤੋਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਉਹ ਕੀਤੇ ਗਏ ਵਾਅਦਿਆਂ ਨੂੰ ਪੂਰਾ ਵੀ ਕਰਨਗੇ। ਰੈਲੀ ਨੂੰ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ। ਧਿਆਨ ਰਹੇ ਕਿ 2022 ਵਿਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰ ਰਹੀਆਂ ਹਨ।

 

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …