Breaking News
Home / ਪੰਜਾਬ / ਸਿੱਧੂ ਨੇ ਚੰਨੀ ਸਰਕਾਰ ’ਤੇ ਸਵਾਲ ਵੀ ਚੁੱਕੇ ਅਤੇ ਤਾਰੀਫ ਵੀ ਕੀਤੀ

ਸਿੱਧੂ ਨੇ ਚੰਨੀ ਸਰਕਾਰ ’ਤੇ ਸਵਾਲ ਵੀ ਚੁੱਕੇ ਅਤੇ ਤਾਰੀਫ ਵੀ ਕੀਤੀ

ਕਿਹਾ, ਪੰਜਾਬ ’ਚੋਂ ਮਾਫੀਆ ਰਾਜ ਖਤਮ ਕਰਨ ਲਈ ਸਖਤ ਫੈਸਲੇ ਲੈਣੇ ਪੈਣਗੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਆਗੂਆਂ ਨੇ ਇੱਕ ਵਾਰ ਫਿਰ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਲੁਧਿਆਣਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਇਕੋ ਮੰਚ ’ਤੇ ਨਜ਼ਰ ਆਏ। ਇਸ ਦੌਰਾਨ ਸਿੱਧੂ ਨੇ ਚੰਨੀ ਸਰਕਾਰ ’ਤੇ ਨਿਸ਼ਾਨਾ ਵੀ ਸਾਧਿਆ ਅਤੇ ਤਾਰੀਫ ਵੀ ਕੀਤੀ ਹੈ। ਸਿੱਧੂ ਨੇ ਰੇਤ ਦੀਆਂ ਕੀਮਤਾਂ ਅਤੇ ਖਾਲੀ ਸਰਕਾਰੀ ਅਸਾਮੀਆਂ ਦਾ ਮੁੱਦਾ ਚੁੱਕ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚਣ ਲਈ ਮਜਬੂਰ ਕੀਤਾ। ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਦੇ ਹਿੱਤ ਵਿੱਚ ਬੋਲਦਾ ਰਹਾਂਗਾ, ਚਾਹੇ ਕੋਈ ਅਹੁਦਾ ਦਿੱਤਾ ਜਾਵੇ ਜਾਂ ਨਾ ਦਿੱਤਾ ਜਾਵੇ। ਸਿੱਧੂ ਨੇ ਕਿਹਾ ਕਿ ਪੰਜਾਬ ਚੋਣਾਂ ਵਿੱਚ 50 ਫੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਸੂਬੇ ਵਿਚ ਮਹਿਲਾਵਾਂ ਨੂੰ ਬਰਾਬਰ ਅਧਿਕਾਰ ਦਿੱਤੇ ਜਾਣਗੇ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚੋਂ ਮਾਫੀਆ ਰਾਜ ਦੇ ਖਾਤਮੇ ਲਈ ਸਖ਼ਤ ਫੈਸਲੇ ਲੈਣੇ ਪੈਣਗੇ। ਇਸ ਦੇ ਨਾਲ ਹੀ ਸਿੱਧੂ ਨੇ ਚੰਨੀ ਸਰਕਾਰ ਦੀ ਤਾਰੀਫ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਸਾਢੇ ਚਾਰ ਸਾਲਾਂ ਵਿੱਚ ਨਹੀਂ ਹੋਇਆ ਉਹ ਤਿੰਨ ਮਹੀਨਿਆਂ ਵਿੱਚ ਹੋ ਗਿਆ ਹੈ।

 

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …