Breaking News
Home / ਪੰਜਾਬ / ਕਿਸਾਨ ਅੰਦੋੋਲਨ ਨੂੰ ਹੱਕਾਂ ਦੀ ਰਾਖੀ ਲਈ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ : ਚੰਨੀ

ਕਿਸਾਨ ਅੰਦੋੋਲਨ ਨੂੰ ਹੱਕਾਂ ਦੀ ਰਾਖੀ ਲਈ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ : ਚੰਨੀ

ਲੁਧਿਆਣਾ ’ਚ ਸ਼ਹੀਦ ਪੰਜ ਕਿਸਾਨਾਂ ਦੇ ਵਾਰਿਸਾਂ ਨੂੰ ਦਿੱਤੇ ਨਿਯੁਕਤੀ ਪੱਤਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਵਿਚ ਜਮਹੂਰੀ ਅਤੇ ਮੁਨੱਖੀ ਹੱਕਾਂ ਦੀ ਰਾਖੀ ਲਈ ਇੱਕ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਵਿੱਚੋਂ ਪੰਜ ਦੇ ਵਾਰਿਸਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਚੰਨੀ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਨੇ ਦੇਸ਼ ਵਿੱਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਹੈ। ਇਸ ਮੌਕੇ ਚੰਨੀ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਵਿਚ ਨਵਾਂ ਜੋਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਰੇਤ ਤੋਂ ਬਾਅਦ ਹੁਣ ਕੇਬਲ ਮਾਫੀਆ ਨੂੰ ਨੱਥ ਪਾਈ ਜਾਵੇਗੀ। ਚੰਨੀ ਨੇ ਕਿਹਾ ਕਿ ਇਸ ਸਮੇਂ ਕੇਬਲ ਵਾਲੇ 400 ਤੋਂ 1000 ਰੁਪਏ ਮਹੀਨਾ ਲੈ ਰਹੇ ਹਨ ਅਤੇ ਅਸੀਂ ਇਹ ਰੇਟ ਵੀ 100 ਰੁਪਏ ਮਹੀਨਾ ਤੱਕ ਲਿਆਵਾਂਗੇ। ਚੰਨੀ ਨੇ ਕਿਹਾ ਕਿ ਹੁਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਵਿਚ ਆਮ ਲੋਕਾਂ ਦਾ ਰਾਜ ਹੈ। ਚੰਨੀ ਨੇ ਇਹ ਵੀ ਦੱਸਿਆ ਕਿ ਅੱਜ ਲੁਧਿਆਣਾ ਜ਼ਿਲ੍ਹੇ ਦੇ ਆਟੋ ਚਾਲਕਾਂ ਅਤੇ ਰਿਕਸ਼ਾ ਰੇਹੜੀ ਵਾਲਿਆਂ ਦੇ ਪੈਂਡਿੰਗ ਜੁਰਮਾਨੇ ਵੀ ਮੁਆਫ ਕਰ ਦਿੱਤੇ ਹਨ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …