ਕੇਜਰੀਵਾਲ ਪੰਜਾਬ ‘ਚ ਚੋਣ ਲੜਦੇ ਹਨ ਤਾਂ ਉਨ੍ਹਾਂ ਖਿਲਾਫ ਲੜਾਂਗਾ : ਅਮਰਿੰਦਰ
ਬਠਿੰਡਾ : ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਰਵਿੰਦ ਕੇਜਰੀਵਾਲ ਨੂੰ ਵੰਗਾਰਿਆ ਹੈ। ਬਠਿੰਡਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੇਕਰ ਕੇਜਰੀਵਾਲ ਪੰਜਾਬ ਵਿੱਚ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਖ਼ਿਲਾਫ਼ ਚੋਣ ਮੈਦਾਨ ਵਿੱਚ ਉੱਤਰਨਗੇ। ਨਾਲ ਹੀ ਕੈਪਟਨ ਨੇ ਆਪਣੇ ਅੰਦਾਜ਼ ਆਖਿਆ ਕਿ ਕੇਜਰੀਵਾਲ ਨੂੰ ਕੁੱਟ ਕੇ ਉਹ ਪੰਜਾਬ ਵਿੱਚੋਂ ਬਾਹਰ ਕੱਢਣਗੇ। ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਦਿੱਤੇ ਗਏ ਧਰਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ਕਿਸਾਨ ਵੀ ਸ਼ਾਮਲ ਹੋਏ। ਇਸ ਦੌਰਾਨ ਕੈਪਟਨ ਨੇ ਐਲਾਨ ਕੀਤਾ ਕਿ ਕਿਸਾਨ ਚੇਤਨਾ ਲਹਿਰ ਨੂੰ ਦਿੱਲੀ ਦੇ ਜੰਤਰ ਮੰਤਰ ਉੱਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਦਾਅਵਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ਉੱਤੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਧਰਨੇ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਫਤਹਿਜੰਗ ਬਾਜਵਾ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਪਾਰਟੀ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਅੰਬਿਕਾ ਸੋਨੀ ਤੇ ਹੋਰ ਆਗੂ ਸ਼ਾਮਲ ਹੋਏ।
Check Also
ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ …