ਕਿਹਾ : 26/11 ਤੋਂ ਬਾਅਦ ਪਾਕਿਸਤਾਨ ’ਤੇ ਐਕਸ਼ਨ ਨਾ ਲੈਣਾ ਸਰਕਾਰ ਦੀ ਸੀ ਕਮਜ਼ੋਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਣ ਦਾ ਦਸਤੂਰ ਲਗਾਤਾਰ ਜਾਰੀ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਸੰਸਦ ਮੈਂਬਰ ਵੱਲੋ ਲਿਖੀ ਗਈ ਕਿਤਾਬ ਵਿਚ ਉਨ੍ਹਾਂ ਕਿਹਾ ਹੈ ਕਿ 26/11 ਦੇ ਮੁੰਬਈ ਹਮਲੇ ਤੋਂ ਬਾਅਦ ਪਾਕਿਸਤਾਨ ’ਤੇ ਕੋਈ ਕਾਰਵਾਈ ਨਾ ਕਰਨਾ, ਉਸ ਸਮੇਂ ਦੀ ਮਨਮੋਹਨ ਸਿੰਘ ਸਰਕਾਰ ਦੀ ਇਕ ਵੱਡੀ ਕਮਜ਼ੋਰੀ ਸੀ। ਤਿਵਾੜੀ ਨੇ ਆਪਣੀ ਕਿਤਾਬ ’ਚ ਲਿਖਿਆ ਹੈ ਕਿ ਮੁੰਬਈ ਹਮਲੇ ਤੋਂ ਬਾਅਦ ਉਸ ਸਮੇਂ ਦੀ ਮੌਜੂਦਾ ਸਰਕਾਰ ਨੂੰ ਪਾਕਿਸਤਾਨ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਸੀ, ਕਿਉਂਕਿ ਇਹ ਅਜਿਹਾ ਸਮਾਂ ਸੀ ਜਦੋਂ ਪਾਕਿਸਤਾਨ ਖਿਲਾਫ਼ ਐਕਸ਼ਨ ਲੈਣਾ ਜ਼ਰੂਰੀ ਸੀ ਕਿਉਂਕਿ 26 ਨਵੰਬਰ 2008 ਨੂੰ ਹੋਏ ਇਸ ਹਮਲੇ ਦੌਰਾਨ 160 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਉਨ੍ਹਾਂ ਅੱਗੇ ਲਿਖਿਆ ਕਿ ਇਕ ਦੇਸ਼ ਯਾਨੀ ਪਾਕਿਸਤਾਨ ਨਿਰਦੋਸ਼ ਲੋਕਾਂ ਦਾ ਕਤਲੇਆਮ ਕਰਦਾ ਹੈ ਅਤੇ ਇਸ ਦਾ ਉਸ ਨੂੰ ਕੋਈ ਪਛਤਾਵਾ ਨਹੀਂ ਹੁੰਦਾ। ਅਜਿਹੀ ਘਟਨਾ ਤੋਂ ਬਾਅਦ ਵੀ ਅਜਿਹੇ ਮੁਲਕ ਖਿਲਾਫ਼ ਨਰਮੀ ਵਰਤਣਾ ਤਾਕਤ ਨਹੀਂ ਬਲਕਿ ਕਮਜ਼ੋਰੀ ਦੀ ਨਿਸ਼ਾਨੀ ਹੈ। ਤਿਵਾੜੀ ਨੇ 26/11 ਦੇ ਹਮਲੇ ਦੀ ਤੁਲਨਾ ਅਮਰੀਕਾ ’ਚ ਹੋਏ 9/11 ਦੇ ਹਮਲੇ ਨਾਲ ਕੀਤੀ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …