Breaking News
Home / ਭਾਰਤ / ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ

ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ

ਸਿੱਖ ਭਾਈਚਾਰੇ ਲਈ ਜਿੰਨਾ ਕੰਮ ਮੋਦੀ ਨੇ ਕੀਤਾ ਓਨਾ ਪਹਿਲਾਂ ਕਿਸੇ ਨੇ ਨਹੀਂ ਕੀਤਾ : ਨੱਢਾ
ਕਾਨਪੁਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਓਨਾ ਕਿਸੇ ਹੋਰ ਨੇ ਨਹੀਂ ਕੀਤਾ। ਨੱਢਾ ਨੇ ਆਪਣੇ ਉੱਤਰ ਪ੍ਰਦੇਸ਼ ਦੌਰੇ ਦੇ ਦੂਜੇ ਦਿਨ ਕਾਨਪੁਰ ’ਚ ਭਗਤ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਸਿਪਾਹੀ ਹੋਣ ਦੇ ਨਾਤੇ ਨਾਮਦੇਵ ਜੀ ਦੇ ਚਰਨਾਂ ਵਿੱਚ ਸਿਰ ਝੁਕਾਉਂਦਾ ਹੋਇਆ ਮਾਣ ਨਾਲ ਕਹਿ ਸਕਦਾ ਹਾਂ ਕਿ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਲਈ ਕੀਤਾ ਓਨਾ ਕਿਸੇ ਹੋਰ ਨੇ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਲੰਘੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਤੋਂ ਬਾਅਦ ਨੱਢਾ ਪਹਿਲੀ ਵਾਰ ਸੂਬੇ ਵਿੱਚ ਸਿੱਖ ਭਾਈਚਾਰੇ ’ਚ ਪੁੱਜੇ। ਇਸ ਮੌਕੇ ਨੱਢਾ ਨੇ ਕਾਨਪੁਰ ਦੇ ਬੰੁਦੇਲਖੰਡ ਵਿਚ ਖੇਤਰੀ ਦਫਤਰ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਸੂਬਾ ਇੰਚਾਰਜ ਰਾਧਾ ਮੋਹਨ ਸਿੰਘ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਧਿਆਨ ਰਹੇ ਕਿ 2022 ਵਿਚ ਪੰਜਾਬ ਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਚੋਣਾਂ ਵਾਲੇ ਸੂਬਿਆਂ ਵਿਚ ਗੇੜੇ ਵਧਾਏ ਹੋਏ ਹਨ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …