Breaking News
Home / ਪੰਜਾਬ / ਸੁਖਪਾਲ ਖਹਿਰਾ ਮਾਮਲੇ ’ਚ ਹਾਈਕੋਰਟ ਦਾ ਈਡੀ ਨੂੰ ਨੋਟਿਸ

ਸੁਖਪਾਲ ਖਹਿਰਾ ਮਾਮਲੇ ’ਚ ਹਾਈਕੋਰਟ ਦਾ ਈਡੀ ਨੂੰ ਨੋਟਿਸ

ਕਾਂਗਰਸੀ ਆਗੂ ਨੇ ਗਿ੍ਰਫਤਾਰੀ ਨੂੰ ਦਿੱਤੀ ਹੈ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਮਨੀ ਲਾਂਡਰਿੰਗ ਮਾਮਲੇ ’ਚ ਹੋਈ ਆਪਣੀ ਗਿ੍ਰਫਤਾਰੀ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਹੁਣ ਹਾਈਕੋਰਟ ਨੇ ਈਡੀ ਕੋਲੋਂ ਖਹਿਰਾ ਨੂੰ ਗਿ੍ਰਫਤਾਰ ਕਰਨ ਦੀ ਜ਼ਰੂਰਤ ਬਾਰੇ ਪੁੱਛਿਆ ਹੈ। ਹਾਈਕੋਰਟ ਵਿਚ ਖਹਿਰਾ ਨੇ ਦਲੀਲ ਦਿੱਤੀ ਕਿ ਈਡੀ ਨੇ ਜਦ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਉਹ ਜ਼ਰੂਰ ਗਏ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਕਦੀ ਵੀ ਈਡੀ ਦੇ ਨਿਰਦੇਸ਼ ਦੀ ਉਲੰਘਣਾ ਨਹੀਂ ਕੀਤੀ। ਖਹਿਰਾ ਨੇ ਕਿਹਾ ਕਿ ਜਦੋਂ ਉਹ 11ਵੀਂ ਵਾਰ ਪੇਸ਼ ਹੋਣ ਲਈ ਗਏ ਤਾਂ ਉਨ੍ਹਾਂ ਨੂੰ ਚੰਡੀਗੜ੍ਹ ’ਚ ਗਿ੍ਰਫਤਾਰ ਕਰ ਲਿਆ ਗਿਆ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿਚ ਸ਼ਾਮਲ ਹੋਏ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਕੇਸ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਖਹਿਰਾ ’ਤੇ ਫਾਜ਼ਿਲਕਾ ਡਰੱਗ ਕੇਸ ਵਿਚ ਸਰਗਣਾ ਨਾਲ ਲਗਾਤਾਰ ਗੱਲਬਾਤ ਕਰਨ ਦਾ ਆਰੋਪ ਹੈ। ਜ਼ਿਕਰਯੋਗ ਹੈ ਕਿ ਖਹਿਰਾ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਈਡੀ ਨੂੰ 7 ਦਿਨਾਂ ਦੀ ਕਸਟਡੀ ਮਿਲੀ ਸੀ। ਇਸ ਤੋਂ ਬਾਅਦ ਫਿਰ ਖਹਿਰਾ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਖਹਿਰਾ ਨੂੰ ਨਿਆਇਕ ਹਿਰਾਸਤ ਵਿਚ ਪਟਿਆਲਾ ਭੇਜ ਦਿੱਤਾ ਗਿਆ ਹੈ। ਖਹਿਰਾ ਦੇ ਵਿਆਹ ਦੀ ਅੱਜ ਵਰ੍ਹੇਗੰਢ ਵੀ ਹੈ ਅਤੇ ਖਹਿਰਾ ਨੇ ਇਸ ਸਬੰਧੀ ਇਕ ਪੋਸਟ ਵੀ ਸ਼ੇਅਰ ਕੀਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਈਡੀ ਵਲੋਂ ਅਜੇ ਤੱਕ ਇਸ ਸਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ।

 

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …