ਕਿਹਾ, ਕੇਬਲ ਸਬੰਧੀ ਲਿਆਵਾਂਗੇ ਨਵੀਂ ਪਾਲਿਸੀ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਬੋਲਦੇ ਹੋਏ ਦਿਸੇ ਅਤੇ ਕੈਪਟਨ ਅਮਰਿੰਦਰ ਦੀ ਫਿਰ ਆਲੋਚਨਾ ਕੀਤੀ। ਅੰਮਿ੍ਰਤਸਰ ’ਚ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੋ ਵੀ ਮੁੱਖ ਮੰਤਰੀ ਚੰਨੀ ਨੂੰ ਕੁਝ ਬੋਲੇਗਾ, ਉਸ ਦਾ ਜਵਾਬ ਮੈਂ ਦਿਆਂਗਾ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਤਿੰਨ ਮਹੀਨਿਆਂ ਵਿਚ ਉਹ ਕਰ ਦਿਖਾਇਆ ਹੈ, ਜੋ ਕੈਪਟਨ ਅਮਰਿੰਦਰ ਸਾਢੇ ਚਾਰ ਸਾਲਾਂ ਵਿਚ ਨਹੀਂ ਕਰ ਸਕੇ। ਸਿੱਧੂ ਨੇ ਕਿਹਾ ਕਿ ਚੰਨੀ ਨੇ ਜੋ ਵੀ ਕੀਤਾ ਹੈ, ਪਾਰਟੀ ਦੀ ਸਹਿਮਤੀ ਨਾਲ ਹੀ ਕੀਤਾ ਹੈ।
ਕੇਬਲ ਮਾਫੀਆ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਇਸ ਸਬੰਧੀ ਕੋਈ ਪਾਲਿਸੀ ਲਿਆਵਾਂਗੇ। ਨਵਜੋਤ ਸਿੱਧੂ ਨੇ ਸੀਐਮ ਚੰਨੀ ਵਲੋਂ ਕੇਬਲ ਦਾ ਰੇਟ 100 ਰੁਪਏ ਪ੍ਰਤੀ ਮਹੀਨਾ ਕਰਨ ਦੀ ਗੱਲ ਸਬੰਧੀ ਕਿਹਾ ਕਿ 130 ਰੁਪਏ ਤਾਂ ਟਰਾਈ ਦਾ ਰੇਟ ਹੀ ਹੈ। ਇਸ ਲਈ ਅਜਿਹਾ ਸੰਭਵ ਨਹੀਂ ਹੈ, ਪਰ ਜੋ ਸੀਐਮ ਨੇ ਕਿਹਾ ਹੈ, ਉਸ ਨੂੰ ਅਸੀਂ ਪੂਰਾ ਕਰਾਂਗੇ। ਇਸੇ ਦੌਰਾਨ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 26 ਲੱਖ ਨੌਕਰੀਆਂ, ਮੁਫਤ ਬਿਜਲੀ ਅਤੇ ਮਹਿਲਾਵਾਂ ਨੂੰ ਪੈਨਸ਼ਨ ਦੇ ਐਲਾਨ ਕੀਤੇ ਜਾ ਰਹੇ ਹਨ, ਜਿਸ ਦਾ ਖਰਚ 1 ਲੱਖ 9 ਹਜ਼ਾਰ ਕਰੋੜ ਰੁਪਏ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦਾ ਬਜਟ ਹੀ 72 ਹਜ਼ਾਰ ਕਰੋੜ ਰੁਪਏ ਹੈ ਅਤੇ ਅਜਿਹੀਆਂ ਸਕੀਮਾਂ ਨਾਲ ਪੰਜਾਬ ਹੋਰ ਡੁੱਬ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …