Breaking News
Home / ਪੰਜਾਬ / ਖਹਿਰਾ ਨੂੰ ਮਿਲਿਆ ਚੰਨੀ ਦਾ ਸਾਥ

ਖਹਿਰਾ ਨੂੰ ਮਿਲਿਆ ਚੰਨੀ ਦਾ ਸਾਥ

ਜੇਲ੍ਹ ’ਚ ਬੰਦ ਖਹਿਰਾ ਦੇ ਘਰ ਪਹੁੰਚੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਥ ਮਿਲਿਆ ਹੈ। ਚੰਨੀ ਲੰਘੀ ਰਾਤ ਸੁਖਪਾਲ ਸਿੰਘ ਖਹਿਰਾ ਦੇ ਘਰ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਪਾਰਟੀ ਅਤੇ ਸਰਕਾਰ ਉਨ੍ਹਾਂ ਦੇ ਨਾਲ ਹੈ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੈ। ਚੰਡੀਗੜ੍ਹ ਵਿਚ ਪੁੱਛਗਿੱਛ ਤੋਂ ਬਾਅਦ ਖਹਿਰਾ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਖਹਿਰਾ 7 ਦਿਨ ਈਡੀ ਦੀ ਕਸਟਡੀ ਵਿਚ ਰਹੇ ਅਤੇ ਹੁਣ ਉਹ ਨਿਆਇਕ ਹਿਰਾਸਤ ਵਿਚ ਪਟਿਆਲਾ ਜੇਲ੍ਹ ’ਚ ਬੰਦ ਹਨ। ਇਸੇ ਦੌਰਾਨ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਉਨ੍ਹਾਂ ਦੇ ਘਰ ਆਉਣਾ, ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਮੁੱਖ ਮੰਤਰੀ ਇਸ ਮੁਸ਼ਕਲ ਘੜੀ ਵਿਚ ਉਨ੍ਹਾਂ ਦਾ ਸਾਥ ਦੇਣ ਲਈ ਪਹੁੰਚੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਇਸ ਮੁਸ਼ਕਲ ਸਮੇਂ ਵਿਚ ਕਾਂਗਰਸ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਖਹਿਰਾ ਨੇ ਇਥੋਂ ਤੱਕ ਵੀ ਕਿਹਾ ਸੀ ਕਿ ਕਾਂਗਰਸ ਪਾਰਟੀ ਦੇ ਹੀ ਕੁਝ ਸ਼ਰਾਰਤੀ ਵਿਅਕਤੀਆਂ ਨੇ ਉਨ੍ਹਾਂ ਨੂੰ ਫਸਾਇਆ ਹੈ। ਇਸ ਤੋਂ ਬਾਅਦ ਹੁਣ ਕਾਂਗਰਸ ਹਰਕਤ ਵਿਚ ਆਈ ਹੈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …