Breaking News
Home / ਪੰਜਾਬ / ਮਨੀਸ਼ ਸਿਸੋਦੀਆ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਗੱਲਬਾਤ

ਮਨੀਸ਼ ਸਿਸੋਦੀਆ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਗੱਲਬਾਤ

ਕਿਹਾ : ‘ਆਪ’ ਪੰਜਾਬ ਵਿਚ ਭਿ੍ਰਸ਼ਟਾਚਾਰ ਮੁਕਤ ਰਾਜ ਸਥਾਪਤ ਕਰੇਗੀ
ਜਲੰਧਰ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਵਪਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਉਦਯੋਗਪਤੀਆਂ ਵਿਚਾਲੇ ਇਹ ਗੱਲਬਾਤ ਹਮੇਸ਼ਾ ਚਲਦੀ ਰਹਿਣੀ ਚਾਹੀਦੀ ਹੈ, ਇਸ ਨਾਲ ਹੀ ਦੇਸ਼ ਲਈ ਤਰੱਕੀ ਦਾ ਰਸਤਾ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਭਿ੍ਰਸ਼ਟਾਚਾਰ ਮੁਕਤ ਰਾਜ ਦੀ ਸਥਾਪਨਾ ਕਰੇਗੀ। ਉਨ੍ਹਾਂ ਆਖਿਆ ਕਿ ਪੰਜਾਬ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਵਪਾਰੀ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 3-4 ਦਿਨਾਂ ’ਚ ਕੇਜਰੀਵਾਲ ਨੇ ਜੋ ਐਲਾਨ ਕਰਨੇ ਸ਼ੁਰੂ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੇਜਰੀਵਾਲ ਵਾਸਤੇ ਕੋਈ ਵੱਡੀ ਗੱਲ ਨਹੀਂ। ਸਿਸੋਦੀਆ ਨੇ ਕਿਹਾ ਕਿ ਕੇਜਰੀਵਾਲ ਜੋ ਕਹਿੰਦੇ ਹਨ ਉਹ ਕਰਕੇ ਦਿਖਾਉਂਦੇ ਹਨ। ਸਿਸੋਦੀਆ ਨੇ ਅੱਗੇ ਕਿਹਾ ਕਿ ਜੇਕਰ ਅਸੀਂ ਪੰਜਾਬ ’ਚ ਹਾਲਾਤ ਠੀਕ ਕਰ ਦਿੱਤੇ ਤਾਂ ਜਿਹੜੇ ਪੰਜਾਬੀ ਵਿਦੇਸ਼ਾਂ ’ਚ ਰਹਿ ਰਹੇ ਹਨ, ਉਨ੍ਹਾਂ ਨੂੰੂ ਵੀ ਵਿਸ਼ਵਾਸ ਦਿਵਾਇਆ ਕਿ ਪੰਜਾਬ ’ਚ ਰਹਿ ਕੇ ਚੰਗਾ ਕਮਾਇਆ ਜਾ ਸਕਦਾ ਹੈ ਤੇ ਫਿਰ ਪੰਜਾਬ ਦੀ ਜਵਾਨੀ ਨੂੰ ਵੀ ਵਿਦੇਸ਼ਾਂ ’ਚ ਭੱਜਣ ਦੀ ਲੋੜ ਨਹੀਂ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …