Breaking News
Home / ਪੰਜਾਬ / ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

26 ਨਵੰਬਰ ਨੂੰ ਕਿਸਾਨ ਅੰਦੋਲਨ ਨੂੰ ਹੋ ਰਿਹਾ ਹੈ ਇਕ ਸਾਲ
ਅੰਮਿ੍ਰਤਸਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ। ਕਿਸਾਨ ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਆਪਣੀਆਂ ਕੁਝ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਰੱਖਣ ਦੀ ਗੱਲ ਕਰ ਰਹੇ ਹਨ। ਇਸੇ ਦੌਰਾਨ ਅੱਜ ਕਿਸਾਨ ਸੰਘਰਸ਼ ਮੋਰਚਾ ਦੀ ਅਪੀਲ ਤੋਂ ਬਾਅਦ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਮੋਰਚੇ ਲਈ ਰਵਾਨਾ ਹੋਏ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਸਵੇਰੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਵੀ ਟੇਕਿਆ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਕਿਸਾਨ ਮੋਰਚੇ ’ਚ ਪਹੁੰਚੋ ਅਤੇ 26 ਨਵੰਬਰ ਤੋਂ ਹਰ ਰੋਜ਼ ਇਕ ਹਜ਼ਾਰ ਕਿਸਾਨਾਂ ਨੂੰ ਸੰਸਦ ਵੱਲ ਰਵਾਨਾ ਕੀਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਕਿਸਾਨ ਦਿੱਲੀ ਮੋਰਚੇ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ। ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਅਜੇ ਸਮਾਪਤ ਨਹੀਂ ਹੋਵੇਗਾ ਅਤੇ ਅਸੀਂ 27 ਤਾਰੀਕ ਦੀ ਬੈਠਕ ਦੌਰਾਨ ਅਗਲੇ ਫੈਸਲੇ ਲਵਾਂਗੇ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਉਂਦੀ 26 ਨਵੰਬਰ ਨੂੰ ਇਕ ਸਾਲ ਹੋ ਜਾਵੇਗਾ। ਧਿਆਨ ਰਹੇ ਕਿ ਕੇਂਦਰੀ ਕੈਬਨਿਟ ਨੇ ਅੱਜ ਤਿੰਨ ਖੇਤੀ ਕਾਨੂੰਨ ਵਾਪਸੀ ਵਾਲੇ ਬਿੱਲ ’ਤੇ ਮੋਹਰ ਵੀ ਲਗਾ ਦਿੱਤੀ ਹੈ ਅਤੇ ਆਉਣ ਵਾਲੇ ਸੰਸਦ ਦੇ ਇਜਲਾਸ ਵਿਚ ਇਹ ਬਿੱਲ ਪਾਸ ਵੀ ਹੋ ਜਾਵੇਗਾ ਅਤੇ ਇਹ ਵਿਵਾਦਤ ਖੇਤੀ ਕਾਨੂੰਨ ਖ਼ਤਮ ਹੋ ਜਾਣਗੇ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …