Breaking News
Home / ਭਾਰਤ / ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਲੱਗੀ ਮੋਹਰ

ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਲੱਗੀ ਮੋਹਰ

ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨ ਰੱਦ ਕਰਨ ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਿੱਲ ਨੂੰ ਮਨਜੂਰੀ ਵੀ ਦੇ ਦਿੱਤੀ ਗਈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਕੈਬਨਿਟ ਦੀ ਮਨਜੂਰੀ ਤੋਂ ਬਾਅਦ ਕਾਨੂੰਨ ਵਾਪਸੀ ਦੇ ਬਿੱਲ ਨੂੰ ਸੰਸਦ ਦੇ ਇਜਲਾਸ ਵਿਚ ਪਾਸ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਇਹ ਤਿੰਨੋਂ ਖੇਤੀ ਕਾਨੂੰਨ ਖਤਮ ਹੋ ਜਾਣਗੇ। ਸੰਸਦ ਦਾ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਧਿਆਨ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਨੂੰ 17 ਸਤੰਬਰ, 2020 ਨੂੰ ਲੋਕ ਸਭਾ ਨੇ ਮਨਜੂਰ ਕੀਤਾ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਦੇ ਬਿੱਲ ’ਤੇ 27 ਸਤੰਬਰ 2020 ਨੂੰ ਦਸਤਖਤ ਕੀਤੇ ਸਨ। ਇਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰੂਨਾਂ ਖਿਲਾਫ ਅੰਦੋਲਨ ਸ਼ੁਰੂ ਕੀਤਾ ਸੀ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 26 ਨਵੰਬਰ ਨੂੰ ਇਕ ਸਾਲ ਹੋ ਜਾਵੇਗਾ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨਾਂ ਦੀ ਜਾਨ ਵੀ ਚਲੇ ਗਈ ਸੀ,ਜਿਸ ਬਾਰੇ ਪ੍ਰਧਾਨ ਮੰਤਰੀ ਨੇ ਇਕ ਵੀ ਸ਼ਬਦ ਨਹੀਂ ਬੋਲਿਆ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …