19.4 C
Toronto
Friday, September 19, 2025
spot_img
Homeਪੰਜਾਬਚੰਨੀ ਦਾ ਗੁਰੂਹਰਸਾਏ ’ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ

ਚੰਨੀ ਦਾ ਗੁਰੂਹਰਸਾਏ ’ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਚਾਲੇ ਹੀ ਰੋਕਣਾ ਪਿਆ ਭਾਸ਼ਣ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਹਰ ਸਹਾਏ ਵਿਖੇ ਪਹੁੰਚ ਕੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ.ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ। ਇਸ ਉਪਰੰਤ ਮੁੱਖ ਮੰਤਰੀ ਪੰਜਾਬ ਨੇ ਹਲਕੇ ਵਾਹਨਾਂ ਲਈ 100 ਪ੍ਰਤੀਸ਼ਤ ਪੰਜਾਬ ਸਰਕਾਰ ਦੀ ਵਿੱਤੀ ਸਹਾਇਤਾ ਵਾਲੇ ਪ੍ਰੋਜੈਕਟ ਰੇਲਵੇ ਸਕਾਈ ਵਾਕ ਬਿ੍ਰਜ ਦਾ ਨੀਂਹ ਪੱਥਰ ਵੀ ਰੱਖਿਆ। ਇਸੇ ਦੌਰਾਨ ਜਦੋਂ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਸਟੇਜ ਤੋਂ ਸੰਬੋਧਨ ਕਰਨ ਲੱਗੇ ਤਾਂ ਕੱਚੇ ਮੁਲਾਜ਼ਮ, ਈਟੀਟੀ ਅਧਿਆਪਕ ਅਤੇ ਹੋਰ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਪਣਾ ਭਾਸ਼ਣ ਵਿਚਾਲੇ ਹੀ ਰੋਕਣਾ ਪਿਆ। ਇਸ ਸਮੇਂ ਮਾਹੌਲ ਇਸ ਕਦਰ ਤਣਾਅ ਪੂਰਨ ਬਣ ਗਿਆ ਤੇ ਕਾਂਗਰਸੀ ਵਰਕਰ ਪ੍ਰਦਰਸ਼ਨਕਾਰੀਆਂ ਨਾਲ ਭਿੜਦੇ ਦੇਖੇ ਗਏ। ਇਸ ਮੌਕੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ ਤਲਖੀ ਭਰੇ ਅੰਦਾਜ਼ ਵਿਚ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੰਦੇ ਨਜ਼ਰ ਆਏ। ਪ੍ਰਦਰਸ਼ਨਕਾਰੀਆਂ ਦੇ ਵਿਰੋਧ ਨੂੰ ਵੇਖਦਿਆਂ ਜਦੋਂ ਚੰਨੀ ਉੱਥੋਂ ਜਾਣ ਲੱਗੇ ਤਾਂ ਉਨ੍ਹਾਂ ਦੀਆਂ ਗੱਡੀਆਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਆਪਣੇ ਕਾਫ਼ਲੇ ਵਿਚ ਹੀ ਮੌਜੂਦ ਕਿਸੇ ਹੋਰ ਗੱਡੀ ਵਿਚ ਬਿਠਾ ਕੇ ਚੰਨੀ ਨੂੰ ਉੱਥੋਂ ਕੱਢਿਆ ਗਿਆ। ਇਸ ਤੋਂ ਬਾਅਦ ਜਿੱਥੇ-ਜਿੱਥੇ ਵੀ ਚੰਨੀ ਨੀਂਹ ਪੱਥਰ ਰੱਖਣ ਜਾਂਦੇ ਰਹੇ,ਉੱਥੇ ਹੀ ਯੋਜਨਾਬੱਧ ਢੰਗ ਨਾਲ ਚੰਨੀ ਨੂੰ ਪ੍ਰਦਰਸ਼ਨਕਾਰੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

 

RELATED ARTICLES
POPULAR POSTS