Breaking News
Home / ਭਾਰਤ / ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ : ਟਿਕੈਤ

ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ : ਟਿਕੈਤ

ਕਿਹਾ, ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ। ਇਸ ਸਬੰਧੀ ਅਸੀਂ ਚਾਰ ਦਿਨ ਪਹਿਲਾਂ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਾਂ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਨ ਨਾਲ ਪੂਰੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਚੱਲ ਰਿਹਾ ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਤੇ ਭਵਿੱਖ ਦੀ ਰਣਨੀਤੀ ਲਈ ਫੈਸਲਾ 27 ਨਵੰਬਰ ਦੀ ਬੈਠਕ ’ਚ ਕੀਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ’ਤੇ ਵੀ ਸਵਾਲ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ 1 ਜਨਵਰੀ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਅਸੀਂ ਉਨ੍ਹਾਂ ਤੋਂ ਪੁੱਛਦੇ ਹਾਂ ਕਿ ਇਹ ਕਿਵੇਂ ਹੋਵੇਗਾ। ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਉਦੋਂ ਯਕੀਨੀ ਹੋਵੇਗੀ ਜਦੋਂ ਉਨ੍ਹਾਂ ਨੂੰ ਫਸਲਾਂ ਦਾ ਸਹੀ ਮੁੱਲ ਮਿਲੇਗਾ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਹੁਣ ਕੈਬਨਿਟ ਨੇ ਵੀ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲਗਾ ਦਿੱਤੀ ਸੀ।

 

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …