-0.4 C
Toronto
Sunday, November 9, 2025
spot_img
Homeਪੰਜਾਬਆਮ ਆਦਮੀ ਪਾਰਟੀ ਦਾ ਵਿਧਾਇਕ ਜੱਗਾ ਕਾਂਗਰਸ ’ਚ ਸ਼ਾਮਲ

ਆਮ ਆਦਮੀ ਪਾਰਟੀ ਦਾ ਵਿਧਾਇਕ ਜੱਗਾ ਕਾਂਗਰਸ ’ਚ ਸ਼ਾਮਲ

ਕੰਵਰ ਸੰਧੂ ਦੇ ਵੀ ਕਾਂਗਰਸ ’ਚ ਜਾਣ ਦੇ ਚਰਚੇ
ਮੋਗਾ/ਬਿਊਰੋ ਨਿਊਜ਼
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਮੋਗਾ ’ਚ ਕਾਂਗਰਸ ਦਾ ਹੱਥ ਫੜ ਲਿਆ। ਮੋਗਾ ’ਚ ਕਾਂਗਰਸ ਦੀ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਜੱਗਾ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਚੰਨੀ ਅਤੇ ਸਿੱਧੂ ਨੇ ਜੱਗਾ ਦਾ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਮੌਕੇ ਹੀ ਜਗਤਾਰ ਸਿੰਘ ਜੱਗਾ ਨੇ ਮੁੱਖ ਮੰਤਰੀ ਨਾਲ ਨੇੜਤਾ ਬਣਾ ਲਈ ਸੀ। ਇਸ ਮੌਕੇ ਜਗਤਾਰ ਜੱਗਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਚੰਨੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਬਠਿੰਡਾ ਤੋਂ ‘ਆਪ’ ਦੀ ਵਿਧਾਇਕਾ ਰੁਪਿੰਦਰ ਕੌਰ ਰੂੁਬੀ ਵੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਹੁਣ ਚਰਚਾ ਤਾਂ ਇਹ ਵੀ ਚੱਲ ਰਹੀ ਕਿ ਖਰੜ ਤੋਂ ‘ਆਪ’ ਦੇ ਵਿਧਾਇਕ ਕੰਵਰ ਸੰਧੂ ਵੀ ਕਾਂਗਰਸ ਪਾਰਟੀ ਵਿਚ ਜਾ ਰਹੇ ਹਨ ਅਤੇ ਕੰਵਰ ਸੰਧੂ ਨੂੰ ਪਾਰਟੀ ਨੇ ਮੁਅੱਤਲ ਵੀ ਕੀਤਾ ਹੋਇਆ ਹੈ। ਸਿਆਸੀ ਹਲਕਿਆਂ ਦਾ ਮੰਨਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਵਿਧਾਇਕ ਇਸੇ ਤਰ੍ਹਾਂ ਦੂਜੀਆਂ ਪਾਰਟੀਆਂ ਵਿਚ ਜਾਂਦੇ ਰਹੇ ਤਾਂ ‘ਆਪ’ ਲਈ ਪੰਜਾਬ ਵਿਚ ਸੰਕਟ ਵਧਦਾ ਹੀ ਜਾਵੇਗਾ।

 

RELATED ARTICLES
POPULAR POSTS