26.4 C
Toronto
Thursday, September 18, 2025
spot_img
Homeਪੰਜਾਬਕਿਸਾਨ ਅੰਦੋਲਨ ਨੂੰ ਭਲਕੇ ਹੋ ਜਾਵੇਗਾ ਇਕ ਸਾਲ

ਕਿਸਾਨ ਅੰਦੋਲਨ ਨੂੰ ਭਲਕੇ ਹੋ ਜਾਵੇਗਾ ਇਕ ਸਾਲ

ਪੰਜਾਬ ਤੇ ਹਰਿਆਣਾ ’ਚੋਂ ਵੱਡੀ ਗਿਣਤੀ ਕਿਸਾਨ-ਮਜ਼ਦੂਰ ਭੰਗੜਾ ਪਾਉਂਦੇ ਦਿੱਲੀ ਲਈ ਰਵਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਕਾਲੇ ਖੇਤੀ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਲਕੇ 26 ਨਵੰਬਰ ਨੂੰ ਇਕ ਸਾਲ ਹੋ ਜਾਵੇਗਾ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਲਈ ਪੰਜਾਬ ਅਤੇ ਹਰਿਆਣਾ ’ਚੋਂ ਹਜ਼ਾਰਾਂ ਕਿਸਾਨ ਅਤੇ ਮਜ਼ਦੂਰ ਅੱਜ ਭੰਗੜਾ ਪਾਉਂਦੇ ਰਵਾਨਾ ਹੋਏ। ਕਿਸਾਨਾਂ ਨੇ ਐਲਾਨ ਕੀਤਾ ਕਿ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਹੋਰ ਕਿਸਾਨੀਂ ਮੁੱਦਿਆਂ ਦੇ ਹੱਲ ਤੱਕ ਉਨ੍ਹਾਂ ਦਾ ਇਹ ਅੰਦੋਲਨ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਬਾਰਡਰਾਂ ’ਤੇ ਕਿਸਾਨੀ ਅੰਦੋਲਨ ਦੇ ਇਕ ਵਰ੍ਹਾ ਪੂਰਾ ਹੋਣ ’ਤੇ ਕੀਤੇ ਜਾਣ ਵਾਲੇ ਇਕੱਠ ਲਈ ਪੰਜਾਬ ਅਤੇ ਹਰਿਆਣਾ ਵਿਚੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਵਿਦਿਆਰਥੀ ਦਿੱਲੀ ਲਈ ਰਵਾਨਾ ਹੋਏ ਹਨ। ਰਵਾਨਾ ਹੋਣ ਤੋਂ ਪਹਿਲਾਂ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ’ਚ ਕਿਸਾਨਾਂ ਨੇ ਭੰਗੜਾ ਪਾਇਆ ਤੇ ਦੂਜੇ ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਅਹਿਦ ਵੀ ਲਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਸਰਹੱਦਾਂ ਲਈ ਰਵਾਨਾ ਹੋਏ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਹੋਰ ਮੰਗਾਂ ਵੀ ਮੰਨਵਾ ਕੇ ਹੀ ਘਰਾਂ ਨੂੰ ਮੁੜਨਗੀਆਂ।

 

RELATED ARTICLES
POPULAR POSTS