Breaking News
Home / ਪੰਜਾਬ / ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

ਕਿਸਾਨ ਅੰਦੋਲਨ ਨੂੰ ਹੋਇਆ ਇਕ ਸਾਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ। ਕਿਸਾਨ ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਆਪਣੀਆਂ ਕੁਝ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਰੱਖਣ ਦੀ ਗੱਲ ਕਰ ਰਹੇ ਹਨ। ਇਸੇ ਦੌਰਾਨ ਕਿਸਾਨ ਸੰਘਰਸ਼ ਮੋਰਚਾ ਦੀ ਅਪੀਲ ਤੋਂ ਬਾਅਦ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਮੋਰਚੇ ਲਈ ਰਵਾਨਾ ਹੋਏ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਸਵੇਰੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਵੀ ਟੇਕਿਆ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 26 ਨਵੰਬਰ ਨੂੰ ਇਕ ਸਾਲ ਹੋ ਗਿਆ ਹੈ।
ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ : ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਚੱਲ ਰਿਹਾ ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਤੇ ਭਵਿੱਖ ਦੀ ਰਣਨੀਤੀ ਲਈ ਫੈਸਲਾ 27 ਨਵੰਬਰ ਦੀ ਬੈਠਕ ‘ਚ ਕੀਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ‘ਤੇ ਵੀ ਸਵਾਲ ਚੁੱਕਦੇ ਹਨ। ਟਿਕੈਤ ਨੇ ਟਵੀਟ ‘ਚ ਕਿਹਾ ਕਿ ਇਹ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ 1 ਜਨਵਰੀ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਅਸੀਂ ਉਨ੍ਹਾਂ ਤੋਂ ਪੁੱਛਦੇ ਹਾਂ ਕਿ ਇਹ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਉਦੋਂ ਯਕੀਨੀ ਹੋਵੇਗੀ ਜਦੋਂ ਉਨ੍ਹਾਂ ਨੂੰ ਫਸਲਾਂ ਦਾ ਸਹੀ ਮੁੱਲ ਮਿਲੇਗਾ।

 

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …