Breaking News
Home / ਭਾਰਤ / ਸਿੱਖ ਭਾਈਚਾਰੇ ਖਿਲਾਫ ਬੋਲਣ ਕਰਕੇ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ.ਦਰਜ

ਸਿੱਖ ਭਾਈਚਾਰੇ ਖਿਲਾਫ ਬੋਲਣ ਕਰਕੇ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ.ਦਰਜ

ਮੁੰਬਈ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ‘ਚ ਐਫਆਈਆਰ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਵਲੋਂ ਦਰਜ ਕਰਾਈ ਗਈ ਹੈ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਵਿਅਕਤੀਆਂ ਨੇ ਕੰਗਣਾ ਦੀ ਰਿਹਾਇਸ਼ ‘ਤੇ ਰੋਸ ਵਿਖਾਵਾ ਵੀ ਕੀਤਾ। ਅਮਨ ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਕੰਗਨਾ ਵਿਰੁੱਧ ਇਹ ਕੇਸ ਦਰਜ ਕਰਦਿਆਂ ਐੱਫ.ਆਈ.ਆਰ. ਦੀ ਕਾਪੀ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਆਗੂ ਜਸਪਾਲ ਸਿੰਘ ਸਿੱਧੂ, ਸ਼ਿਕਾਇਤ ਕਰਤਾ ਅਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਧਾਮ, ਗੁਰਜੋਤ ਸਿੰਘ ਕੀਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਹਵਾਲੇ ਕੀਤੀ। ਧਿਆਨ ਰਹੇ ਕਿ ਪਿਛਲੇ ਦਿਨੀਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ‘ਚ ਵਫ਼ਦ ਨੇ ਵੀ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਸੀ।
ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਣਾ ਰਣੌਤ ਨੂੰ ਭੇਜਿਆ ਸੰਮਨ
ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਸੰਮਨ ਰਾਹੀਂ ਕੰਗਣਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਹੈ। ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਵਾਲੇ ਐਲਾਨ ਤੋਂ ਬਾਅਦ ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਦੀ ਤੁਲਨਾ ਖਾਲਿਸਤਾਨੀ ਅੰਦੋਲਨ ਨਾਲ ਕੀਤੀ ਸੀ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …