ਬੰਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਬਾਦਲਾਂ ਨਾਲ ਰਲੇ ਹੋਣ ਦਾ ਤਨਜ਼ ਕੱਸਦਿਆਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਵਿਚੋਲਗੀ ਕਰਨ ਵਾਲਾ ਵਿਅਕਤੀ ਦੱਸਿਆ ਹੈ। ਚੰਨੀ ਬੰਗਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਉਕਤ ਸਾਂਝ ਦੇ ਜੱਗ ਜਾਹਿਰ ਹੋਣ ਨਾਲ ਵਾਰੋ-ਵਾਰੀ ਸੱਤਾ ਹਾਸਲ ਕਰਨ ਦੀ ਸਾਜਿਸ਼ ‘ਤੇ ਹੁਣ ਰੋਕ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਦੇ ਮੋਹਰੀ ਵਜੋਂ ਉਹ ਪੰਜਾਬੀਆਂ ਦੀ ਸੇਵਾ ‘ਚ ਹਰ ਵਕਤ ਹਾਜ਼ਰ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਵਾਂਗ ਫਾਰਮ ਭਰਨ ਦਾ ਡਰਾਮਾ ਨਹੀਂ ਕਰਦੇ ਸਗੋਂ ਜੋ ਐਲਾਨ ਕੀਤੇ ਹਨ, ਉਨ੍ਹਾਂ ਨੂੰ ਨਾਲੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਸਪਾ-ਅਕਾਲੀ ਦਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਬਸਪਾ ਨੂੰ ਘੱਟ ਵੋਟ ਫ਼ੀਸਦੀ ਵਾਲੀਆਂ ਸੀਟਾਂ ਦੇ ਕੇ ਅਕਾਲੀ ਦਲ ਨੇ ਬਸਪਾ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਚੱਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਦਾ ਗੁਣਗਾਣ ਵੀ ਕੀਤਾ।
ਚੰਨੀ ਆਪਣੇ ਭਰਾ ਖਾਤਰ ਬਾਦਲਾਂ ਨਾਲ ਮਿਲੇ : ਅਮਰਿੰਦਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਆਪਣੇ ਭਰਾ ਨੂੰ ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿਚ ਬਚਾਉਣ ਲਈ ਬਾਦਲਾਂ ਨਾਲ ਮਿਲ ਗਏ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …