Breaking News
Home / ਪੰਜਾਬ / ਪੰਜਾਬੀ ਲੇਖਕ ਸਭਾ ਦੀ ਮੀਟਿੰਗ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬੀ ਲੇਖਕ ਸਭਾ ਦੀ ਮੀਟਿੰਗ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੀ ਅੱਜ ਇਕ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਵੱਲੋਂ ਕੀਤੀ ਗਈ। ਲੇਖਕ ਸਭਾ ਦੀ ਇਸ ਮੀਟਿੰਗ ਵਿਚ ਸਾਹਿਤ ਜਗਤ ਨਾਲ ਸਬੰਧਤ ਰੱਖਣ ਵਾਲੀਆਂ ਹਸਤੀਆਂ ਜਿਨ੍ਹਾਂ ’ਚ ਕਹਾਣੀਕਾਰ ਮੋਹਨ ਭੰਡਾਰੀ, ਪ੍ਰਸਿੱਧ ਪੰਜਾਬੀ ਗਾਇਕਾ ਗੁਰਮੀਤ ਬਾਵਾ ਅਤੇ ਪ੍ਰਸਿੱਧ ਪ੍ਰਕਾਸ਼ਕ ਕੰਵਲਜੀਤ ਸੂਰੀ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟ ਕੀਤਾ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਦੌਰਾਨ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਕਿਹਾ ਕਿ ਇਨ੍ਹਾਂ ਮਹਾਨ ਹਸਤੀਆਂ ਦੇ ਚਲੇ ਜਾਣ ਨਾਲ ਸਾਹਿਤ ਜਗਤ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਲੇਖਕ ਸਭਾ ਦੀ ਇਸ ਬੈਠਕ ਵਿਚ ਪ੍ਰਧਾਨ ਬਲਕਾਰ ਸਿੱਧੂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਪਤੰਗ, ਮੀਤ ਪ੍ਰਧਾਨ ਮਨਜੀਤ ਕੌਰ ਮੀਤ, ਡਾ. ਗੁਰਮੇਲ ਸਿੰਘ, ਜਨਰਲ ਸਕੱਤਰ ਦੀਪਕ ਸ਼ਰਮਾ ਚਨਾਰਥਲ, ਸਕੱਤਰ ਪਾਲ ਅਜਨਬੀ, ਜਗਦੀਪ ਕੌਰ ਨੂਰਾਨੀ, ਵਿੱਤ ਸਕੱਤਰ ਹਰਮਿੰਦਰ ਕਾਲੜਾ, ਕਾਰਜਕਾਰਨੀ ਮੈਂਬਰ ਸਿਮਰਜੀਤ ਕੌਰ ਗਰੇਵਾਲ, ਰਜਿੰਦਰ ਕੌਰ, ਰਮਨ ਸੰਧੂ, ਭੁਪਿੰਦਰ ਮਲਿਕ, ਧਿਆਨ ਸਿੰਘ ਕਾਹਲੋਂ ਸਣੇ ਹੋਰ ਕਈ ਮੈਂਬਰ ਹਾਜ਼ਰ ਸਨ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …