ਮਾਲਟਨ/ਬਿਊਰੋ ਨਿਊਜ਼ : ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਅਰਾ ਕਮੇਟੀ ਵੱਲੋਂ ਸਮੂੰਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ ਇਸ ਸਾਲ 11 ਸਤੰਬਰ ਦਿਨ ਐਤਵਾਰ ਨੂੰ ਹੋਣਗੇ ਜੋ ਮਾਲਟਨ ਗੁਰਦੁਆਰਾ ਸਾਹਿਬ ਤੋਂ 1 ਵਜੇ ਸ਼ੁਰੂ ਹੋ ਕੇ ਗੁਰੂ ਜਸ ਕਰਦੇ ਹੋਏ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਾਪਸ ਪਹੁੰਚਣਗੇ। ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਕਥਾ, ਕੀਰਤਨ ਅਤੇ ਢਾਡੀ ਵਾਰਾਂ ਦੇ ਪ੍ਰਵਾਹ ਚਲਣਗੇ, ਪੰਥਕ ਤੇ ਰਾਜਨੀਤਿਕ ਬੁਲਾਰੇ ਆਪਣੀ ਹਾਜਰੀ ਲਵਾਉਣਗੇ। ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਨਾਲ 905-671-1662 ‘ਤੇ ਸੰਪਰਕ ਕੀਤਾ ਜਾ ਸਕਦਾ।
ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 11 ਸਤੰਬਰ ਨੂੰ
RELATED ARTICLES

